ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਿਰੋਜ਼ਪੁਰ, 12 ਅਕਤੂਬਰ:
ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵੱਲੋਂ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ-ਵਾਰ ਵੋਟਰਾਂ ਦੇ ਵੇਰਵੇ ਸਾਂਝੇ ਕੀਤੇ ਗਏ ਅਤੇ ਚੋਣ ਸੂਚੀਆਂ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕੁੱਲ 6,89,046 ਆਮ ਵੋਟਰ ਦਰਜ ਹਨ, ਜਿਨ੍ਹਾਂ ਵਿੱਚ 3,56,140 ਪੁਰਸ਼, 3,32,887 ਮਹਿਲਾਵਾਂ ਅਤੇ 19 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 2,529 ਸਰਵਿਸ ਵੋਟਰ ਦਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ 1,82,831, ਫ਼ਿਰੋਜ਼ਪੁਰ ਸ਼ਹਿਰੀ ਵਿੱਚ 1,56,090, ਫ਼ਿਰੋਜ਼ਪੁਰ ਦਿਹਾਤੀ ਵਿੱਚ 1,86,365 ਅਤੇ ਗੁਰੂਹਰਸਹਾਏ ਵਿੱਚ 1,63,760 ਆਮ ਵੋਟਰ ਦਰਜ ਹਨ।
ਡਾ. ਅਮਨਦੀਪ ਕੌਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਅਤੇ ਡੁਪਲੀਕੇਟ ਵੋਟਰਾਂ ਨਾਲ ਸਬੰਧਤ ਵੇਰਵਿਆਂ ਦੀ ਵੀ ਜਾਂਚ ਕੀਤੀ ਗਈ। ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਅਤੇ ਨਵੀਂ ਵੋਟ ਬਣਾਉਣ ਜਾਂ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ voters.eci.gov.in ਜਾਂ ECINET ਮੋਬਾਈਲ ਐਪ ਦੀ ਵਰਤੋਂ ਕਰ ਸਕਦੇ ਹਨ ਜਾਂ ਆਫਲਾਈਨ ਦਸਤੀ ਫਾਰਮ ਭਰਨ ਲਈ ਆਪਣੇ ਹਲਕੇ ਦੇ ਈ.ਆਰ.ਓ. ਦਫਤਰ ਜਾਂ ਬੂਥ ਲੈਵਲ ਅਫਸਰ ਦੀ ਸਹਾਇਤਾ ਲੈ ਸਕਦੇ ਹਨ।
ਇਸ ਮੌਕੇ ਚੋਣ ਕਾਨੂੰਗੋ ਗਗਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ, ਇਲੈਕਸ਼ਨ ਦਫ਼ਤਰ ਦਾ ਹੋਰ ਸਟਾਫ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Get all latest content delivered to your email a few times a month.