IMG-LOGO
ਹੋਮ ਪੰਜਾਬ : *ਪ੍ਰਭਾਰੀ ਸਕੱਤਰ ਸ੍ਰੀ ਅਜੀਤ ਬਾਲਾ ਜੋਸ਼ੀ ਵੱਲੋਂ ਵਿਕਾਸ ਕਾਰਜਾਂ, ਸਰਕਾਰੀ...

*ਪ੍ਰਭਾਰੀ ਸਕੱਤਰ ਸ੍ਰੀ ਅਜੀਤ ਬਾਲਾ ਜੋਸ਼ੀ ਵੱਲੋਂ ਵਿਕਾਸ ਕਾਰਜਾਂ, ਸਰਕਾਰੀ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ*

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਜ਼ਿਲ੍ਹੇ ਅੰਦਰ ਝੋਨੇ ਦੇ ਖ਼ਰੀਦ ਪ੍ਰਬੰਧਾਂ, ਸਿਹਤ ਅਤੇ ਸਿੱਖਿਆ ਸੇਵਾਵਾਂ ਸਮੇਤ ਹੋਰ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Admin user - Oct 12, 2026 06:55 PM
IMG

ਜਗਦੀਸ਼ ਥਿੰਦ 
ਫ਼ਿਰੋਜ਼ਪੁਰ, 12 ਅਕਤੂਬਰ:

ਪ੍ਰਭਾਰੀ ਸਕੱਤਰ ਸ੍ਰੀ ਅਜੀਤ ਬਾਲਾ ਜੋਸ਼ੀ ਆਈ.ਏ.ਐਸ. ਵੱਲੋਂ ਫ਼ਿਰੋਜ਼ਪੁਰ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫ਼ੰਡਾਂ ਦੀ ਵਰਤੋਂ, ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਪ੍ਰਭਾਰੀ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪ੍ਰਾਪਤ ਸਰਕਾਰੀ ਫ਼ੰਡਾਂ ਦੀ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਬੇਲੋੜੀ ਦੇਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ / ਵਿਕਾਸ ਕਾਰਜਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ।
 ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਫ਼ੀਲਡ ਵਿੱਚ ਜਾ ਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਜਾਂਚ ਕਰਨ ਦੀ ਹਦਾਇਤ ਵੀ ਕੀਤੀ, ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਅਤੇ ਸਮੇਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਕਿਸ਼ਨਾ ਪਾਲ ਰਾਜਪੂਤ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ.ਐਫ਼.ਐਸ.ਸੀ. ਵੰਦਨਾ ਕੰਬੋਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.