IMG-LOGO
ਹੋਮ ਪੰਜਾਬ : ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਵਿੱਚ ਦੌਰਾ ਕਰਕੇ ਝੋਨੇ ਦੀ...

ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਵਿੱਚ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਮੰਡੀਆਂ...

.

Admin user - Oct 12, 2026 07:02 PM
IMG

ਜਗਦੀਸ਼ ਥਿੰਦ 
ਸ੍ਰੀ ਮੁਕਤਸਰ ਸਾਹਿਬ,12 ਅਕਤੂਬਰ

ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦਿੱਤੀ। ਇਸ ਦੌਰਾਨ ਡਿਪਟੀ ਕਮਿ਼ਸਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਲਈ ਪੂਰੀ ਤਰ੍ਹਾਂ ਸਾਫ਼-ਸਫ਼ਾਈ, ਬਿਜਲੀ, ਪੀਣ ਲਈ ਸਾਫ ਸੁਥਰਾ ਪਾਣੀ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
 ਉਹਨਾਂ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ  ਵਿੱਚ ਸਾਫ਼—ਸੁਥਰਾ ਅਤੇ ਸੁੱਕਾ ਝੋਨੇ  ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਝੋਨੇ ਦੀ ਫਸਲ ਵੇਚਣ ਲਈ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ, ਜਿ਼ਲ੍ਹਾ ਮੰਡੀ ਅਫਸਰ ਅਜੈ ਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਬਲਕਾਰ ਸਿੰਘ  ਆਦਿ ਮੌਜੂਦ ਸਨ

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.