IMG-LOGO
ਹੋਮ ਪੰਜਾਬ : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ ਸੁਸਾਇਟੀ ਨੂੰ 1 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਲੈਟਰ ਸੌਂਪਿਆ

.

.

Admin user - Oct 13, 2026 03:15 PM
IMG

ਜਗਦੀਸ਼ ਥਿੰਦ
ਫ਼ਰੀਦਕੋਟ, 13 ਅਕਤੂਬਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ ਭਵਨ ਫ਼ਰੀਦਕੋਟ ਵਿਖੇ ਬਾਬਾ ਭੀਮ ਰਾਓ ਅੰਬੇਡਕਰ ਸੁਸਾਇਟੀ ਨੂੰ 1 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਲੈਟਰ ਸੌਂਪਿਆ ।
ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ ਸਮਾਜ ਦੀ ਭਲਾਈ ਅਤੇ ਲੋਕ ਹਿੱਤਾਂ ਨਾਲ ਜੁੜੇ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਲੋਕਾਂ ਦੀ ਭਲਾਈ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਰਸਾਏ ਗਏ ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਦੇ ਸਿਧਾਂਤ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾ ਕੇ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਅਮਨਦੀਪ ਸਿੰਘ ਪਾਂਧੀ ਪ੍ਰਧਾਨ ਅੰਬੇਡਕਰ ਮਿਸ਼ਨ ਸੋਸਾਇਟੀ ਰਜਿਸਟਰਡ ਫਰੀਦਕੋਟ, ਸ. ਅਮਰਜੀਤ ਸਿੰਘ ਧਨੌਲਾ ਸਲਾਹਕਾਰ ਅੰਬੇਡਕਰ ਮਿਸ਼ਨ ਸੋਸਾਇਟੀ,ਗੁਰਦੀਪ ਸਿੰਘ ਬਾਈਆ,ਸ. ਪਰਮਿੰਦਰ ਸਿੰਘ, ਸ. ਸਾਹਿਬ ਸਿੰਘ, ਡਾਕਟਰ ਧਰਮਵੀਰ, ਸ. ਅਮਰਜੀਤ ਸਿੰਘ ਸਿੱਧੂ,ਸਤਨਾਮ ਸਿੰਘ ਭੱਟੀ ਵਿੱਕੀ ਉਜੀਨਵਾਲ ਪ੍ਰਧਾਨ ਵਾਲਮੀਕੀ ਟਾਈਗਰ ਫੋਰਸ ਫਰੀਦਕੋਟ ਤੋਂ ਇਲਾਵਾ ਹੋਰ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.