IMG-LOGO
ਹੋਮ ਪੰਜਾਬ : ਸਪੀਕਰ ਸ. ਸੰਧਵਾਂ ਵੱਲੋਂ ਚਾਰ ਪਿੰਡਾਂ ਦੇ ਲਾਲ ਲਕੀਰ ਅੰਦਰ...

ਸਪੀਕਰ ਸ. ਸੰਧਵਾਂ ਵੱਲੋਂ ਚਾਰ ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ

ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣ ਨਾਲ ਜਾਇਦਾਦ ਸਬੰਧੀ ਕੰਮਾਂ ਵਿੱਚ ਮਿਲੇਗੀ ਸਹੂਲਤ

.

Admin user - Oct 14, 2026 11:32 PM
IMG

ਜਗਦੀਸ਼ ਥਿੰਦ
ਫਰੀਦਕੋਟ/ਕੋਟਕਪੂਰਾ, 14 ਅਕਤੂਬਰ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਫਿੱਡੇ ਖੁਰਦ ਦੇ 139, ਜਲਾਲੇਆਣਾ ਦੇ 88 ਅਤੇ ਹਲਕਾ ਫਰੀਦਕੋਟ ਦੇ ਪਿੰਡ ਮੰਡਵਾਲਾ ਦੇ 99 ਅਤੇ ਮਿਸ਼ਰੀਵਾਲਾ ਦੇ 69 ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। 
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਲੋਕਾਂ ਦੀ ਇੱਕ ਅਹਿਮ ਲੋੜ ਨੂੰ ਪੂਰਾ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ਤੇ ਮਾਲਕੀ ਸਬੰਧੀ ਸਬੂਤ ਪੇਸ਼ ਕਰਨ ਵਿੱਚ ਸਹੂਲਤ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸਬੰਧੀ ਸਥਿਤੀ ਨੂੰ ਦਸਤਾਵੇਜ਼ੀ ਰੂਪ ਮਿਲਦਾ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਦੇ ਹਨ ਤਾਂ ਉਨ੍ਹਾਂ ਨੂੰ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਸਹੂਲਤ ਮਿਲਦੀ ਹੈ ਅਤੇ ਆਪਣੇ ਹੱਕਾਂ ਸਬੰਧੀ ਰਿਕਾਰਡ ਰੱਖਣ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਐਸ ਡੀ ਐਮ ਕੋਟਕਪੂਰਾ ਸ. ਰਜਿੰਦਰ ਸਿੰਘ , ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਬੀਡੀਪੀਓ ਕੋਟਕਪੂਰਾ ਵਿਕਾਸ ਸ਼ਰਮਾ, ਬਾਬੂ ਸਿੰਘ ਖਾਲਸਾ, ਗੁਰਜੰਟ ਸਿੰਘ ਗਿੱਲ, ਮਿਲਖਰਾਜ ਸਿੰਘ, ਕਿਰਨਜੀਤ ਸਿੰਘ, ਬਿਰਜਪਾਲ ਸਿੰਘ, ਧਰਮਜੀਤ ਸਿੰਘ ਸੈਕਟਰੀ,  ਸੁਖਦੇਵ ਸਿੰਘ ਬਾਠ, ਮਨਿੰਦਰ ਸਿੰਘ, ਜਗਤਾਰ ਸਿੰਘ ਜੱਗਾ ਸਰਪੰਚ ਪਿੰਡ ਖਾਰਾ, ਸਰਵਨ ਸਿੰਘ ਸਰਪੰਚ ਮੰਡ ਵਾਲਾ, ਹਰਮੇਲ ਸਿੰਘ ਪੰਚ, ਮਨਜਿੰਦਰ ਸਿੰਘ ਪੰਚ, ਸਰਬਜੀਤ ਕੌਰ, ਪਾਰਟੀ ਦੇ ਰਿਪਾ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਬਿੱਕਰ ਸਿੰਘ,ਜਸਪ੍ਰੀਤ ਸਿੰਘ, ਜਗਸੀਰ ਸਿੰਘ ਗੁਰਦਿੱਤ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।.

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.