IMG-LOGO
ਹੋਮ ਪੰਜਾਬ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

- ਜ਼ਿਲ੍ਹੇ 'ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕੇ, ਢੋਲ ਜਾਂ ਹੋਰ ਕਿਸੇ ਤਰ੍ਹਾਂ ਦੇ ਆਵਾਜ਼...

- ਜ਼ਿਲ੍ਹਾ ਫਿਰੋਜ਼ਪੁਰ ਦੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਹਾਲ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ

Admin user - Oct 15, 2026 01:49 PM
IMG

ਜਗਦੀਸ਼ ਥਿੰਦ 
ਫਿਰੋਜ਼ਪੁਰ, 15 ਅਕਤੂਬਰ 2026.

 ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ 'ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ (ਜਨ ਹਿੱਤ ਐਮਰਜੈਂਸੀ ਦੀ ਹਾਲਤ ਨੂੰ ਛੱਡ ਕੇ) 'ਤੇ ਵੀ ਪੂਰਣ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ 'ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ 'ਤੇ ਪਾਬੰਦੀ ਲਗਾਈ ਗਈ ਹੈ। ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਅਨੁਸਾਰ ਤੋਂ ਵੱਧ ਨਹੀ ਹੋਵੇਗੀ। 
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾਂ ਬਾਰਾਂ ਵਿੱਚ ਆਮ ਤੌਰ 'ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨ, ਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਹੁੱਕਾ ਬਾਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।          
  ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿੱਚ ਚਲ ਰਹੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ (ਜੇਕਰ ਉਨ੍ਹਾਂ ਵੱਲੋਂ ਪਹਿਲਾਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ) ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀ, ਮੈਰਿਜ਼ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਵਿੱਚ ਢੁੱਕਵੀਂ ਜਗ੍ਹਾ ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ, ਉਹਨਾਂ ਸਾਰੇ ਮੈਰਿਜ਼ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨਮਾ ਆਦਿ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਨੂੰ ਬੰਦ ਕਰ ਦਿੱਤਾ ਜਾਵੇਗਾ। ਜਿਹੜੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਉਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ।     ਇਤਰਾਜਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿੱਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ ਤੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਦਾ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਮੈਰਿਜ ਪੈਲਸਾਂ ਵਿੱਚ ਲਾਉਡ ਸਪੀਕਰਜ਼, ਆਰਕੈਸਟਰਾ ਅਤੇ ਅਵਾਜੀ ਪ੍ਰਦੂਸ਼ਨ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ, ਰੋਗੀਆਂ ਅਤੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਅਜਿਹੇ ਮੈਰਿਜ ਪੈਲਸਾਂ ਵਿੱਚ ਚਲਾਏ ਜਾ ਰਹੇ ਅਣ-ਅਧਿਕਾਰਤ ਆਵਾਜੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਬਿਲਕੁਲ ਮਨਾਹੀ ਹੋਵੇਗੀ। ਜਿਸ ਵੀ ਮੈਰਿਜ ਪੈਲੇਸ, ਹੋਟਲ ਜਾਂ ਰੈਸਟੋਰੈਂਟ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਮੈਰਿਜ ਪੈਲੇਸ ਦੇ ਮਾਲਕ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟਰੇਟ/ ਜਿਲ੍ਹਾ ਮੈਜਿਸਟਰੇਟ ਤੋਂ ਪ੍ਰਵਾਨਗੀ ਲਵੇਗਾ, ਜਿਸ ਬਾਰੇ ਉਸ ਨੂੰ ਘੱਟੋ-ਘੱਟ ਇਕ ਹਫਤਾ ਪਹਿਲਾਂ ਦਰਖਾਸਤ ਦੇਣੀ ਪਵੇਗੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.