ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ :
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇਲ੍ਹੇ ਵਿਚ ਵੱਖ ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਚੈਕਿੰਗ ਕੀਤੀ ਅਤੇ ਮੱਛਰ ਦੇ ਪੈਦਾ ਹੋਣ ਦੀਆਂ ਸੰਭਾਵੀ ਥਾਵਾਂ ਨੂੰ ਘੋਖਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਡੇਂਗੂ ਬੁ਼ਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦਿਤੀ ਗਈ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ।
ਸਿਹਤ ਟੀਮਾਂ ਨੇ ਦਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪਲਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਲੇੑਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਸਾਰੀਆਂ ਅਜਿਹੀਆਂ ਥਾਵਾਂ ਨੂੰ ਸਾਫ਼ ਤੇ ਸੁੱਕਾ ਰੱਖਿਆ ਜਾਵੇ ਜਿੱਥੇ ਮੱਛਰਾਂ ਦੇ ਪਲਣ ਦਾ ਖ਼ਤਰਾ ਹੋਵੇ। ਉਨ੍ਹਾਂ ਦਸਿਆ ਕਿ ਭਾਵੇਂ ਅੱਜਕਲ੍ਹ ਮੌਸਮ ਠੰਢਾ ਹੋ ਰਿਹਾ ਹੈ ਪਰ ਇਸੇ ਬਾਵਜੂਦ ਨਵੰਬਰ ਦੇ ਅਖ਼ੀਰ ਤਕ ਇਸ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਇਨ੍ਹਾਂ ਦਿਨਾਂ ਦੌਰਾਨ ਵੀ ਚੌਕਸ ਰਹਿਣ ਦੀ ਲੋੜ ਹੁੰਦੀ ਹੈ।
ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁ਼ਫ਼ਤ ਹੈ। ਕਿਸੇ ਵੀ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ। ਟੀਮਾਂ ਵਿਚ ਆਸ਼ਾ ਵਰਕਰ, ਸਿਹਤ ਵਰਕਰ, ਨਰਸਿੰਗ ਕਾਲਜਾਂ ਦੇ ਵਿਦਿਆਰਥੀ ਵੀ ਸ਼ਾਮਲ ਸਨ।
Get all latest content delivered to your email a few times a month.