ਤਾਜਾ ਖਬਰਾਂ
ਜਗਦੀਸ਼ ਥਿੰਦ
ਫਰੀਦਕੋਟ, ਮਿਤੀ 17 ਅਕਤੂਬਰ 2026
ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸ਼ਨੀਵਾਰ ਦੀ ਸੁਭਾ 06 ਵਜੋ ਤੋ ਸ਼ਹਿਰ/ ਪਿੰਡ ਅੰਦਰ ਵੱਡੇ ਪੱਧਰ ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' (CASO) ਚਲਾਇਆ ਗਿਆ।
ਇਹ ਸਰਚ ਆਪਰੇਸ਼ਨ ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ, ਸ਼੍ਰੀ mnIS kumwr PPS ਐਸ.ਪੀ (auprySn) ਫਰੀਦਕੋਟ, ਹੋਰ ਸੀਨੀਅਰ ਅਧਿਕਾਰੀਆ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਪੁਲਿਸ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਜਿਲ੍ਹੇ ਭਰ ਅੰਦਰ ਇਹ ਅਪਰੇਸ਼ਨ ਚਲਾਇਆ ਗਿਆ ਹੈ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਚੈਕਿੰਗ ਕੀਤੀ ਗਈ।, ਪੁਲਿਸ ਦੀਆਂ ਵੱਖ-ਵੱਖ ਟੀਮਾ ਵੱਲੋ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਦੀ ਕੀਤੀ ਗਈ ਸਰਚ ਫਰੀਦਕੋਟ ਪੁਲਿਸ ਵੱਲੋ ਨਸ਼ਾ ਤਸਕਰਾ ਤੇ ਲਗਾਤਾਰ ਤਾਬੜਤੋੜ ਕਾਰਵਾਈ ਕੁੱਲ 82 ਕਿਲੋ 280 ਗ੍ਰਾਮ ਹੈਰੋਇਨ, 79 ਕਿਲੋ ਪੋਸਤ, 8718 ਨਸ਼ੀਲੀਆ ਗੋਲੀਆ, 2 ਕਿਲੋ 287 ਗ੍ਰਾਮ ਅਫੀਮ ਅਤੇ 76000 ਹਜਾਰ ਦੇ ਕਰੀਬ ਡਰੱਗ ਮਨੀ ਬਰਮਦ ਕੀਤੀ. ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ
ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ।
ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ NDPS ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ।
ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਇਸ ਆਪਰੇਸ਼ਨ ਦੀ ਸੁਪਰਵੀਜਨ ਐਸ.ਪੀ, ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ,ਇਸ ਦੌਰਾਨ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 195 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾ ਨੇ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ।
ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ ਕਰਨ ਵਾਲਿਆ ਦੀ ਸੂਚਨਾ ਦੇਣ ਲਈ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ਪਰ ਫਰੀਦਕੋਟ ਜਿਲ੍ਹੇ ਅੰਦਰ ਪਬਲਿਕ ਵੱਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱਲ 1766 ਦਰਖਾਸਤਾ ਮੌਸੂਲ ਹੋਈਆਂ ਹਨ, ਜਿੰਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 777 ਮੁਕੱਦਮੇ ਦਰਜ ਰਜਿਸਟਰ ਕਰਕੇ 1210 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਇਸ ਤੋ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਹੀਕਲਾ ਦੀ ਚੈਕਿੰਗ ਵੀ ਕੀਤੀ ਗਈ।
Get all latest content delivered to your email a few times a month.