ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ 17 ਅਕਤੂਬਰ:
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜਨ-4) ਨੂੰ ਸਮਰਪਿਤ ਰਾਜ ਪੱਧਰੀ ਹੈਂਡਬਾਲ ਅਤੇ ਤਾਈਕਵਾਂਡੋ ਖੇਡਾਂ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਖਿਡਾਰੀਆਂ ਦੀ ਖੇਡਾਂ ਵਿਚ ਭਾਗ ਲੈਣ ਲਈ ਹੌਂਸਲਾ ਅਫਜਾਈ ਕੀਤੀ ਅਤੇ ਕਾਮਨਾ ਕੀਤੀ ਕਿ ਪੰਜਾਬ ਦਾ ਨਾਮ ਖੇਡ ਜਗਤ ਲਈ ਸਾਰੀ ਦੁਨੀਆਂ ਵਿਚ ਰੌਸ਼ਨ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਹਰੇਕ ਉਮਰ ਦਾ ਖਿਡਾਰੀ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਸਹੀ ਰਸਤੇ ਤੇ ਲਿਜਾਣ ਲਈ ਪੰਜਾਬ ਸਰਕਾਰ ਵੱਲੋਂ ਜੋ ਮੁਹਿੰਮ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਹੈ, ਸਾਡੀ ਨੌਜਵਾਨੀ ਨੂੰ ਚੰਗੇ ਪਾਸ ਲੈਕੇ ਜਾਣ ਵਿਚ ਬਹੁਤ ਮਦਦਗਾਰ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਪ੍ਰਤੀਯੋਗਤਾਵਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦਿਆਂ ਸਿਹਤਮੰਦ ਤੇ ਸਕਾਰਾਤਮਕ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਜਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਖੇਡਾਂ ਦੇ ਕੋਚ ਅਤੇ ਬੱਚਿਆਂ ਦੇ ਮਾਂ-ਬਾਪ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਖੇਡਾਂ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਣ ਗੀਆਂ।
ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਖੇਡਾਂ 23 ਤਰੀਕ ਤੱਕ ਚੱਲਣਗੀਆਂ ਅਤੇ ਇਨ੍ਹਾਂ ਖੇਡਾਂ ਵਿੱਚ 4 ਹਾਜਰ ਦੇ ਕਰੀਬ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੇ ਰਹਿਣ ਸਹਿਣ ਅਤੇ ਖਾਣੇ/ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਖੇਡ ਪ੍ਰੇਮੀਆਂ, ਸਮੂਹ ਖਿਡਾਰੀਆਂ ਅਤੇ ਪਤਵੰਤੇ ਸੱਜਣਾ ਨੂੰ ਅਪੀਲ ਕੀਤੀ ਖੇਡ ਸਟੇਡੀਅਮ ਵਿਖੇ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਜਾਵੇ। ਜਿਲ੍ਹਾ ਖੇਡ ਅਫਸਰ ਨੇ ਡਿਪਟੀ ਕਮਿਸ਼ਨ ਸ਼੍ਰੀ ਰਾਹੁਲ ਚਾਬਾ, ਏਡੀਸੀ ਸ਼੍ਰੀ ਕੇਸ਼ਵ ਗੋਇਲ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਸੂਚਨਾ ਕਮਿਸ਼ਨ ਸੰਦੀਪ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਬਾਬਾ, ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ ਚੇਅਰਮੈਨ, ਸਰਪੰਚ ਬਲਦੇਵ ਸਿੰਘ ਭਾਣਾ ਅਤੇ ਜਗਮੀਤ ਸਿੰਘ ਜੱਗੀ ਮੀਡੀਆ ਇੰਚਾਰਜ ਹਾਜਰ ਸਨ।
Get all latest content delivered to your email a few times a month.