IMG-LOGO
ਹੋਮ ਪੰਜਾਬ : ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 48,141 ਮੀਟ੍ਰਿਕ ਟਨ...

ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 48,141 ਮੀਟ੍ਰਿਕ ਟਨ ਝੋਨੇ ਦੀ ਆਮਦ, 41,006 ਮੀਟ੍ਰਿਕ ਟਨ ਦੀ ਖਰੀਦ

ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ, ਖਰੀਦੇ ਝੋਨੇ ਦੀ ਸਮੇਂ ਸਿਰ ਲਿਫਟਿੰਗ ਬਣਾਈ ਜਾ ਰਹੀ ਯਕੀਨੀ- ਡੀ ਸੀ

.

Admin user - Oct 17, 2026 04:44 PM
IMG

ਜਗਦੀਸ਼ ਥਿੰਦ
ਮੋਗਾ, 17 ਅਕਤੂਬਰ:

 ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਨਿਰਧਾਰਤ ਸਮੇਂ ਅਨੁਸਾਰ ਦਿਨ ਵੇਲੇ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੇਰ ਸਮੇਂ ਤਰੇਲ ਅਤੇ ਸ਼ਾਮ ਵੇਲੇ ਵਧਦੀ ਨਮੀ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੌਰਾਨ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਕਿਸਾਨ ਨਿਰਧਾਰਤ ਸਮੇਂ ਦੌਰਾਨ ਹੀ ਕਟਾਈ ਕਰਨ ਅਤੇ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾਉਣ ਉਪਰੰਤ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਇਆ ਜਾ ਸਕਦਾ ਹੈ।

ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 48,141 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 41,006 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਖਰੀਦ ਏਜੰਸੀਆਂ ਦੇ ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 20,748 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 10,186 ਮੀਟ੍ਰਿਕ ਟਨ, ਪਨਸਪ ਵੱਲੋਂ 6,304 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 3,768 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ, ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਕਿਸਾਨਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕਦਾ ਹੈ।
 ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਮੰਡੀਆਂ ਵਿੱਚ ਲਿਆ ਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.