IMG-LOGO
ਹੋਮ ਪੰਜਾਬ : "ਯੋਗਾ ਫਾਰ ਨਸ਼ਾ ਮੁਕਤ ਯੁਵਾ" ਤਹਿਤ ਯੋਗਾ ਸੈਸ਼ਨ ਆਯੋਜਿਤ

"ਯੋਗਾ ਫਾਰ ਨਸ਼ਾ ਮੁਕਤ ਯੁਵਾ" ਤਹਿਤ ਯੋਗਾ ਸੈਸ਼ਨ ਆਯੋਜਿਤ

.

.

Admin user - Oct 19, 2026 02:08 PM
IMG


ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ:

ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ "ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ" ਅਤੇ "100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ" ਤਹਿਤ ਸੀ.ਆਰ.ਐਮ.ਡੀ.ਏ.ਵੀ. ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ "ਯੋਗਾ ਫਾਰ ਨਸ਼ਾ ਮੁਕਤ ਯੁਵਾ" ਪ੍ਰੋਗਰਾਮ ਕਰਵਾਇਆ ਗਿਆ।

ਪ੍ਰੋਗਰਾਮ ਦੌਰਾਨ ਡੀ.ਪੀ. ਮਾਸਟਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਯੋਗਾ ਅਭਿਆਸ ਵਿੱਚ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਯੋਗਾ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਦਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦਾ ਹੈ।

ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਤਨਵੀ ਅਗਰਵਾਲ ਨੇ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਅਤੇ ਮੇਰਾ ਯੁਵਾ ਭਾਰਤ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸਕੂਲ ਪ੍ਰਬੰਧਨ ਦਾ ਧੰਨਵਾਦ ਵੀ ਕੀਤਾ।

ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਪਾਲ ਕੌਰ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਸਮੇਂ-ਸਮੇਂ 'ਤੇ ਹੁੰਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਯੋਗਾ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ, ਤਾਂ ਜੋ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ।

ਪ੍ਰੋਗਰਾਮ ਦੇ ਆਯੋਜਨ ਵਿੱਚ ਸਕੂਲ ਸਟਾਫ਼ ਵੱਲੋਂ ਟੀਚਰ, ਚਰਨ ਦਾਸ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਦਫ਼ਤਰ ਸਹਾਇਕ ਰਜਵਿੰਦਰ ਸਿੰਘ, ਬਬਿਤਾ ਰਾਣੀ, ਸੀਮਾ ਰਾਣੀ, ਜ਼ੀਨੀਆ ਰਾਣੀ, ਸ਼ੀਨਮ ਆਦਿ ਵੀ ਹਾਜ਼ਰ ਰਹੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.