IMG-LOGO
ਹੋਮ ਪੰਜਾਬ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਵਪਾਰੀਆਂ...

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਮੀਟਿੰਗ

ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼

NA

Admin user - Oct 19, 2026 03:02 PM
IMG

ਜਗਦੀਸ਼ ਥਿੰਦ 
ਫ਼ਰੀਦਕੋਟ, 19 ਅਕਤੂਬਰ

 ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਇਸ ਲਈ ਵਪਾਰੀਆਂ ਨੂੰ ਆਪਣੇ ਕਾਰੋਬਾਰ ਨਾਲ ਸਬੰਧਤ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਜ਼ਿਲ੍ਹਾ ਪੱਧਰ ’ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਜੇਕਰ ਕਿਸੇ ਮਾਮਲੇ ਦੇ ਹੱਲ ਲਈ ਉੱਚ ਪੱਧਰ ’ਤੇ ਕਾਰਵਾਈ ਦੀ ਲੋੜ ਹੈ ਤਾਂ ਉਸ ਨੂੰ ਸਬੰਧਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਪਾਵਰਕਾਮ, ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਟਰੀਟ ਲਾਈਟਾਂ ਦੇ ਸੁਚੱਜੇ ਪ੍ਰਬੰਧ, ਸਫ਼ਾਈ ਵਿਵਸਥਾ ਅਤੇ ਹੋਰ ਨਾਗਰਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਪਾਰੀ ਵਰਗ ਨੂੰ ਸੁਚਾਰੂ ਢੰਗ ਨਾਲ ਕਾਰੋਬਾਰ ਕਰਨ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਐਸਡੀਐਮ ਕੋਟਕਪੂਰਾ ਸ. ਰਜਿੰਦਰ ਸਿੰਘ, ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜਰ ਸਨ।।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.