ਤਾਜਾ ਖਬਰਾਂ
BOLDAPUNJAB.COM
ਜਲੰਧਰ, 28 ਅਕਤੂਬਰ
ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਜਲੰਧਰ,ਹੁਸਿਆਰਪੁਰ,ਤਰਨਤਾਰਨ ਤੇ ਕਪੂਰਥਲਾ ਦੇ ਜਿਨ੍ਹਾਂ ਯੁਵਕਾਂ ਦਾ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਹੋ ਗਿਆ ਹੈ, ਉਹ ਫਿਜੀਕਲ ਟਰੇਨਿੰਗ ਵਾਸਤੇ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾ ਨਾਲ ਜਲਦੀ ਤੋਂ ਜਲਦੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਯੁਵਕਾਂ ਨੂੰ ਭਰਤੀ ਦੇ ਅਨੁਸਾਰ ਟਰੇਨਿੰਗ ਦਿੱਤੀ ਜਾਂਦੀ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਪੈਰਾਮਿਲਟਰੀ ਫੋਰਸ਼ ਜਿਵੇ ਬੀ. ਐਸ. ਐਫ., ਸੀ. ਆਰ. ਪੀ. ਐਫ, ਆਈ.ਟੀ.ਬੀ.ਪੀ, ਪੰਜਾਬ ਪੁਲਿਸ ਦੀ ਫਿਜੀਕਲ ਦੀ ਤਿਆਰੀ ਕਰਨ ਵਾਲੇ ਅਤੇ ਪੀ.ਐਸ.ਐਸ.ਐਸ.ਬੀ ਦੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੁਵਕਾਂ ਨੂੰ ਸਵੇਰੇ ਅਤੇ ਸ਼ਾਮ ਫਿਜੀਕਲ ਟਰੇਨਿੰਗ ਕਰਵਾਈ ਜਾਵੇਗੀ ਤੇ ਕੈਂਪ ਵਿਖੇ ਯੁਵਕਾਂ ਵਾਸਤੇ ਜਿੰਮ,ਖੇਡਾਂ ਦਾ ਖਾਸ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਟਰੇਨਿੰਗ ਲੈਣ ਲਈ ਆਧਾਰ ਕਾਰਡ,ਦਸਵੀਂ ਜਾਂ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁਵਕਾਂ ਨੂੰ ਟਰੇਨਿੰਗ ਤੋਂ ਇਲਾਵਾ ਪੜਾਈ, ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527 ਤੇ 69002-00733 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਚਾਹਵਾਨ ਯੁਵਕਾਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ ਕਪੂਰਥਲਾ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈਣ ਦਾ ਸੱਦਾ ਦਿੱਤਾ।
----------------------
Get all latest content delivered to your email a few times a month.