IMG-LOGO
ਹੋਮ ਪੰਜਾਬ : ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ...

ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

.

Admin user - Oct 28, 2026 05:28 PM
IMG

   ਜਗਦੀਸ਼ਥਿੰਦ

ਫ਼ਰੀਦਕੋਟ, 28 ਅਕਤੂਬਰ
 ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਉਣ ਲਈ ਕਿਹਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕਰਦਿਆਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ।
ਇਸ ਮੌਕੇ ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.