IMG-LOGO
ਹੋਮ ਪੰਜਾਬ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਨਿਰਧਾਰਤ ਸਮੇਂ ਦੌਰਾਨ ਹੀ ਚਲਾਏ ਜਾ ਸਕਣਗੇ ਪਟਾਕੇ; ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ

.

Admin user - Oct 31, 2026 01:14 PM
IMG

ਜਗਦੀਸ਼ ਥਿੰਦ
ਮੋਗਾ, 31 ਅਕਤੂਬਰ: 

ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੀਆਂ ਹਦਾਇਤਾਂ ਅਤੇ ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ  ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਨਿਯਤ ਮਿਤੀ ਅਤੇ ਸਮੇਂ ਦੌਰਾਨ ਕੇਵਲ ਗਰੀਨ ਪਟਾਕੇ ਚਲਾਉਣ ਦੀ ਇਜਾਜਾਤ ਹੋਵੇਗੀ ਇਸ ਤੋਂ ਇਲਾਵਾ ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। 

ਜਾਰੀ ਹੁਕਮਾਂ ਅਨੁਸਾਰ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਇਨ੍ਹਾਂ ਹੁਕਮਾਂ ਦਾ ਉਦੇਸ਼ ਤਿਉਹਾਰਾਂ ਦੌਰਾਨ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਆਮ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਹੁਕਮਾਂ ਅਨੁਸਾਰ ਦੀਵਾਲੀ ਦੇ ਦਿਨ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ,ਕ੍ਰਿਸਮਿਸ ਵਾਲੇ ਦਿਨ 25 ਦਸੰਬਰ 2026 ਦੀ ਰਾਤ 11:55 ਵਜੇ ਤੋਂ 26 ਦਸੰਬਰ 2026 ਦੀ ਸਵੇਰ 12:30 ਵਜੇ ਤੱਕ, ਨਵੇਂ ਸਾਲ ਵਾਲੇ ਦਿਨ 31 ਦਸੰਬਰ 2026 ਦੀ ਰਾਤ 11:55 ਵਜੇ ਤੋਂ 1 ਜਨਵਰੀ 2027 ਦੀ ਸਵੇਰ 12:30 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਨ ਅਤੇ ਵਾਤਾਵਰਣ-ਅਨੁਕੂਲ ਢੰਗ ਨਾਲ ਮਨਾਉਣ ਅਤੇ ਪਟਾਕੇ ਚਲਾਉਂਦੇ ਸਮੇਂ ਨਿਰਧਾਰਤ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.