ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ 31 ਅਕਤੂਬਰ
ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀ ਨੇਗੋਸ਼ੇਬਲ ਇੰਸਟਰੂਮੇਂਟ ਐਕਟ 1881 ਦੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ ਮਿਤੀ 21 ਨਵੰਬਰ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ –ਕਮ- ਚੇਅਰਪਰਸਨ ਮਿਸ ਨੀਲਮ ਅਰੋੜਾ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿਲੇ ਵਿੱਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 21.11.2026 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਸਿਰਫ ਦ ਨੈਗੋਸ਼ੀਏਬਲ ਇਨਸਟ੍ਰੂਮੈਂਟ ਐਕਟ 1881 ਦੇ ਮਸਲੇ ਲਗਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਸ਼੍ਰੀ ਸਿਮਰਨ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉਥੇ ਉਹਨਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ ।
ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਵੱਲੋਂ ਅੱਜ ਆਗਾਮੀ ਲੋਕ ਅਦਾਲਤ ਸਬੰਧੀ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਜਨੀਮੇ ਰਾਹੀਂ ਵੱਧ ਤੋਂ ਵੱਧ ਮਾਮਲੇ ਨਿਪਟਾਉਣ ਲਈ ਕਿਹਾ ਗਿਆ ।
ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।
Get all latest content delivered to your email a few times a month.