ਤਾਜਾ ਖਬਰਾਂ
ਬੋਲਦਾ ਪੰਜਾਬ
ਚੰਡੀਗੜ੍ਹ:
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਪੂਰੇ ਜੋਰਾਂ ‘ਤੇ ਹਨ। ਇਸੇ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਅਗਲੀਆਂ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਹੋਈ ਪੀ.ਏ.ਸੀ. (PAC) ਦੀ ਮੀਟਿੰਗ ਤੋਂ ਬਾਅਦ ਇਸ 'ਤੇ ਮੋਹਰ ਲਗਾਈ ਗਈ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਖ਼ੁਦ ਆਪਣੇ ਮੌਜੂਦਾ ਹਲਕੇ ਧੂਰੀ ਤੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ। ਪਾਰਟੀ ਵੱਲੋਂ ਜਾਰੀ ਇਸ ਪਹਿਲੀ ਸੂਚੀ ਵਿੱਚ ਕਈ ਵੱਡੇ ਚਿਹਰਿਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰਾਂ ਦੀ ਇਹ ਚੋਣ ਪੂਰੀ ਤਰ੍ਹਾਂ ਲੋਕ ਸਰਵੇਖਣ (Public Survey) ਦੇ ਆਧਾਰ 'ਤੇ ਕੀਤੀ ਗਈ ਹੈ। ਜਿਸ ਆਗੂ ਨੂੰ ਹਲਕੇ ਦੇ ਲੋਕਾਂ ਵੱਲੋਂ ਭਰਪੂਰ ਹਮਾਇਤ ਮਿਲੀ ਹੈ, ਉਸ ਨੂੰ ਹੀ ਪਾਰਟੀ ਨੇ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਚੋਣ ਤਿਆਰੀਆਂ ਨੂੰ ਮਜ਼ਬੂਤ ਕਰ ਦਿੱਤਾ ਹੈ।
;OPEN A PDF FILE TO SEE A LIST
Get all latest content delivered to your email a few times a month.