ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਜਸਵਿੰਦਰ ਸ਼ੀਮਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਦਸ਼ਮੇਸ਼ ਨਗਰ ਵਾਰਡ ਨੰਬਰ 9 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਸੁਰੱਖਿਤ ਬਚਪਨ ਮੁਹਿੰਮ ਤਹਿਤ ਜਾਗਰੁਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਜੂਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਸ੍ਰੀ ਮੁਕਤਸਰ ਸਾਹਿਬ ਮਿਸ. ਅਸ਼ਮੀਤਾ ਰੌਮਾਨਾ ਵੱਲੋ ਕੀਤੀ ਗਈ।
ਉਹਨਾਂ ਵੱਲੋਂ ਦੱਸਿਆ ਗਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਅਤੇ ਗਲਤ ਵਿਹਾਰ ਵਿਰੁੱਧ ਆਵਾਜ਼ ਉਠਾਉਣ ਦੇ ਯੋਗ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਉਹਨਾਂ ਨੇ ਬੱਚਿਆ ਨੂੰ Sexual Harassment of Women at Workplace Act, 2013 ਸਬੰਧੀ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਡ ਟੱਚ ਅਤੇ ਬੈਡ ਟੱਚ ਬਾਰੇ ਦੱਸਿਆ।
ਇਸ ਦੇ ਨਾਲ ਮਾਣਯੋਗ ਜੱਜ ਸਾਹਿਬ ਵੱਲੋ ਦਸਿਆ ਗਿਆ ਕਿ ਜੇਕਰ ਆਪ ਨਾਲ ਕਿਸੇ ਕਿਸਮ ਦੀ ਕੋਈ ਛੇੜ-ਛਾੜ ਹੁੰਦੀ ਹੈ ਤਾਂ ਉਸ ਸਬੰਧੀ ਬੱਚਿਆਂ ਲਈ ਬਣੇ ਟੋਲ-ਫ੍ਰੀ ਨੰਬਰ 1098 ’ਤੇ ਕਾਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਾਈਬਰ ਕਰਾਇਮ ਸਬੰਧੀ 1930 ’ਤੇ ਕਾਲ ਕੀਤੀ ਜਾ ਸਕਦੀ ਹੈ। ਜੱਜ ਸਾਹਿਬ ਵੱਲੋ ਦੱਸਿਆ ਗਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਬੱਚਿਆਂ ਦੇ ਜਾਣਕਾਰੀ ਹਿੱਤ ਲਈ ਸਮਾਚਾਰ ਸਮਗਰੀ ਵੀ ਵੰਡੀ ਗਈ।
ਇਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਪੈਰਾ ਲੀਗਲ ਵਲੰਟੀਅਰ (ਪੀ.ਐਲ.ਵੀ.) ਮਿਸ. ਜਸਵਿੰਦਰ ਕੌਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਵੱਲੋਂ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ, ਤਾਂ ਜੋ ਉਹ ਕਿਸੇ ਵੀ ਅਣਸੁਖਾਵੀਂ ਸਥਿਤੀ ਵਿੱਚ ਆਪਣੀ ਰੱਖਿਆ ਲਈ ਸਹੀ ਕਦਮ ਚੁੱਕ ਸਕਣ।
ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਕੋਈ ਵਿਅਕਤੀ ਉਨ੍ਹਾਂ ਨਾਲ ਗਲਤ ਵਿਹਾਰ ਕਰਦਾ ਹੈ, ਤਾਂ ਉਹ ਡਰਨ ਜਾਂ ਝਿਜਕਣ ਦੀ ਬਜਾਏ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲ ਕਰਨ। ਸਮੇਂ ਸਿਰ ਸਮੱਸਿਆ ਸਾਂਝੀ ਕਰਨ ਨਾਲ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਵਿੱਚ ਮਦਦ ਮਿਲਦੀ ਹੈ।
Get all latest content delivered to your email a few times a month.