IMG-LOGO
ਹੋਮ ਪੰਜਾਬ : ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

‘ਇਮਾਨਦਾਰੀ ਨਾਲ ਖੁਸ਼ਹਾਲੀ’ ਦੇ ਨਾਅਰੇ ਹੇਠ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਰਹਿਣ ਦਾ ਸੱਦਾ

NA

Admin user - Oct 31, 2026 04:32 PM
IMG

ਜਗਦੀਸ਼ ਥਿੰਦ
ਮੋਗਾ, 31 ਅਕਤੂਬਰ:

ਕੇਂਦਰੀ ਵਿਜੀਲੈਂਸ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼ਰਦ ਸੱਤਿਆ ਚੌਹਾਨ. ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜਗਤਪ੍ਰੀਤ ਸਿੰਘ, ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ, 2026 ਤੱਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਦੌਰਾਨ ‘ਇਮਾਨਦਾਰੀ ਨਾਲ ਖੁਸ਼ਹਾਲੀ’ ਦੇ ਨਾਅਰੇ ਹੇਠ ਲੋਕਾਂ ਨੂੰ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਮੋਗਾ  ਸੋਹਣ ਸਿੰਘ ਅਤੇ ਇੰਸਪੈਕਟਰ  ਅਮਨਦੀਪ ਸਿੰਘ ਸਮੇਤ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਦੇ ਸਟਾਫ਼ ਨੇ ਸੈਮੀਨਾਰ ਵਿੱਚ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਸੈਮੀਨਾਰ ਵਿੱਚ  ਐੱਸ.ਕੇ. ਬਾਂਸਲ, ਲਾਇਨਜ਼ ਕਲੱਬ ਦੇ ਨੁਮਾਇੰਦੇ,  ਗੁਰਪ੍ਰੀਤ ਸਿੰਘ, ਸੀਨੀਅਰ ਸਿਟੀਜ਼ਨ ਵੈਲਫੇਅਰ ਸੋਸਾਇਟੀ ਦੇ ਮੈਂਬਰ, ਸੁਰਿੰਦਰ ਸਿੰਘ ਬਾਵਾ, ਚੇਅਰਮੈਨ ਪੰਜਾਬ ਯੂਨੀਵਰਸਲ ਹਿਊਮਨ ਰਾਈਟਸ,  ਐਜ ਸਿੰਗਲਾ, ਸੀਨੀਅਰ ਸਿਟੀਜ਼ਨ ਵੈਲਫੇਅਰ ਕੌਂਸਲ ਮੋਗਾ, ਚਿੰਕਲ ਗੁਪਤਾ ਮਹਿਲਾ ਅਗਰਵਾਲ ਸਭਾ ਮੋਗਾ ਅਤੇ  ਪ੍ਰਦੀਪ ਕੁਮਾਰ ਸਕੱਤਰ ਰੈੱਡ ਕਰਾਸ ਸੋਸਾਇਟੀ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਲਈ ਜਾਰੀ ਕੀਤੀ ਗਈ ਐਂਟੀ-ਕਰਪਸ਼ਨ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲ-ਫ਼ਰੀ ਨੰਬਰ 1800-1800-1000 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸਰਕਾਰੀ ਕੰਮ ਲਈ ਰਿਸ਼ਵਤ ਦੀ ਮੰਗ ਕੀਤੇ ਜਾਣ ਸਬੰਧੀ ਜਾਣਕਾਰੀ ਹੋਵੇ, ਤਾਂ ਉਹ ਸਬੰਧਤ ਸ਼ਿਕਾਇਤ ਉਚਿਤ ਮਾਧਿਅਮ ਰਾਹੀਂ ਵਿਜੀਲੈਂਸ ਬਿਊਰੋ ਤੱਕ ਪਹੁੰਚਾਉਣ।

ਸੈਮੀਨਾਰ ਦੌਰਾਨ ਵੱਖ-ਵੱਖ ਐੱਨ.ਜੀ.ਓਜ਼ ਦੇ ਨੁਮਾਇੰਦਿਆਂ ਵੱਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਮਾਜ ਵਿੱਚ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਰਗਰਮ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਰਹਿਣ, ਰਿਸ਼ਵਤਖੋਰੀ ਨੂੰ ਉਤਸ਼ਾਹਿਤ ਨਾ ਕਰਨ ਅਤੇ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.