ਤਾਜਾ ਖਬਰਾਂ
ਜਗਦੀਸ਼ ਥਿੰਦ
ਚੰਡੀਗੜ੍ਹ/ਨਵੀਂ ਦਿੱਲੀ:
ਪੰਜਾਬ ਦੀ ਸਿਆਸਤ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਪਾਰਟੀ ਦੇ ਤਿੰਨ ਪ੍ਰਮੁੱਖ ਵਿਧायਕਾਂ - ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਆਪ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦਾ ਪੱਲਾ ਫੜ ਲਿਆ ਹੈ।
ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਸਿਆਸੀ ਘਟਨਾਕ੍ਰਮ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ
ਜਾਣਕਾਰੀ ਮੁਤਾਬਕ, ਹਰਮੀਤ ਸਿੰਘ ਪਠਾਨਮਾਜਰਾ (ਸਨਾਉਰ ਹਲਕੇ ਤੋਂ ਵਿਧਾਇਕ), ਚੇਤਨ ਸਿੰਘ ਜੌੜਾਮਾਜਰਾ (ਸਮਾਣਾ ਹਲਕੇ ਤੋਂ ਵਿਧਾਇਕ) ਅਤੇ ਸਾਬਕਾ ਆਈ.ਜੀ. ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਿਛਲੇ ਦਿਨੀਂ 'ਆਪ' ਪਾਰਟੀ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਨੇ ਦਿੱਲੀ ਵਿਖੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿੱਚ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਜਾਣ ਨਾਲ ਸੂਬੇ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਇਹ ਇੱਕ ਵੱਡਾ ਨੁਕਸਾਨ ਸਾਬਤ ਹੋ ਸਕਦਾ ਹੈ।
Get all latest content delivered to your email a few times a month.