IMG-LOGO
ਹੋਮ ਪੰਜਾਬ : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਖ਼ੇ ਵੇਚਣ / ਖਰੀਦ ਲਈ ਥਾਵਾਂ...

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਖ਼ੇ ਵੇਚਣ / ਖਰੀਦ ਲਈ ਥਾਵਾਂ ਨਿਰਧਾਰਿਤ

ਲਾਇਸੰਸ ਧਾਰਕ ਸਵੇਰੇ 10:00 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਕੇ ਵੇਚ ਸਕਣਗ

ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਵੀ ਨਿਰਧਾਰਤ

Admin user - Nov 02, 2026 02:11 PM
IMG


 ਜਗਦੀਸ਼ ਥਿੰਦ
ਫਿਰੋਜ਼ਪੁਰ 1 ਨਵੰਬਰ :

ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਬਜਾਰਾਂ ਵਿੱਚ ਕਿਸੇ ਕਿਸਮ ਦੀ ਉੱਚੀ ਆਵਾਜ ਵਾਲੇ ਪਟਾਕੇ, ਆਤਿਸ਼ਬਾਜੀ ਆਦਿ ਨੂੰ (ਅਣ-ਅਧਿਕਾਰਤ ਤੌਰ 'ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ 'ਤੇ ਪੂਰਨ ਪਾਬੰਦੀ ਲਗਾਈ ਹੈ।

ਇਸ ਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕਿਆਂ ਦੀ ਵਿਕਰੀ /ਖਰੀਦ ਲਈ ਤਿਉਹਾਰਾਂ ਦੇ ਅਵਸਰ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਵਿਚ ਥਾਵਾਂ ਨਿਰਧਾਰਿਤ ਕੀਤੀਆਂ ਹਨ। ਲਾਇਸੰਸ ਧਾਰਕ ਪਟਾਕਾ ਵਿਕ੍ਰੇਤਾਵਾਂ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਚ ਮਾਲ ਰੋਡ ਬੈਕ ਸਾਈਡ ਹਾਊਸਿੰਗ ਬੋਰਡ ਕਲੋਨੀ ਨੇੜੇ ਸਿਵਲ ਹਸਪਤਾਲ, ਫਿਰੋਜ਼ਪੁਰ ਕੈਂਟ ਵਿੱਚ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ਵਿਚ ਨੇੜੇ ਸਟੇਸ਼ਨ ਬੀ.ਐਸ.ਐਫ ਗਰਾਉਂਡ ਮਮਦੋਟ, ਤਲਵੰਡੀ ਭਾਈ ਵਿੱਚ ਦੁਸਹਿਰਾ ਗਰਾਊਂਡ, ਜੀਰਾ ਵਿੱਚ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮੱਲਾਂਵਾਲਾ ਵਿਚ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਖੂ ਵਿੱਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਅਤੇ ਗੁਰੂਹਰਸਹਾਏ ਵਿਚ ਗੁਰੂ ਰਾਮਦਾਸ ਸਟੇਡੀਅਮ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਪਟਾਕੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਸਿਰਫ ਉਸ ਲਾਇਸੰਸ ਸ਼ੁਦਾ ਵਿਕਰੇਤਾ ਵੱਲੋਂ ਹੀ ਕੀਤੀ ਜਾ ਸਕਦੀ ਹੈ ਜਿਸ ਨੂੰ ਦਫਤਰ ਜਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਵੱਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੋਵੇ। ਉਕਤ ਸਥਾਨਾਂ ਨੂੰ ਨੋ-ਸਮੋਕਿੰਗ ਏਰੀਆ ਘੋਸ਼ਿਤ ਕੀਤਾ ਗਿਆ ਹੈ।
 
ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗਾ ਅਤੇ ਇਸ ਤੋਂ ਇਲਾਵਾ ਜਿਲ੍ਹਾ ਫਿਰੋਜ਼ਪੁਰ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜੀ ਦੀ ਖ੍ਰੀਦ ਵਿਕਰੀ ਲਈ ਨਹੀਂ ਕੀਤੀ ਜਾ ਸਕੇਗੀ ਅਤੇ ਸਿਰਫ ਹਰੇ ਪਟਾਕੇ (ਜੋ ਬੈਰੀਅਮ ਸਾਲਟ ਜਾ ਐਂਟੀਮੇਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾ ਸਟ੍ਰੇਟੀਅਮ ਕ੍ਰੋਮੋਟ ਦੇ ਮਿਸ਼ਰਣ ਦੀ ਵਰਤੋਂ ਨਹੀ ਕਰਦੇ) ਦੀ ਵਰਤੋਂ ਦੀ ਆਗਿਆ ਦਿੱਤੀ ਜਾਂਦੀ ਹੈ। ਸਾਇਲੰਸ ਜ਼ੋਨ ਜਿਵੇ ਕਿ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜਦੀਕ ਪਟਾਕੇ ਅਤੇ ਆਤਿਸ਼ਬਾਜੀ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਤਿਉਹਾਰਾਂ ਦੇ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕਰਦੇ ਹੋਏ ਮਿਤੀ 08 ਨਵੰਬਰ 2026  ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8:00 ਤੋਂ 10:00 ਵਜੇ ਤੱਕ ਅਤੇ ਮਿਤੀ 24 ਨਵੰਬਰ 2026 ਨੂੰ ਗੁਰਪੁਰਬ ਦੇ ਮੌਕੇ `ਤੇ ਸਵੇਰੇ 4 ਵਜੇ ਤੋਂ 5 ਵਜੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ ਮਿਤੀ 25-26 ਦਸੰਬਰ 2026 ਨੂੰ ਕ੍ਰਿਸਮਿਸ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ 2026 - 01 ਜਨਵਰੀ 2026 ਨਵੇਂ ਸਾਲ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ। 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.