IMG-LOGO
ਹੋਮ ਪੰਜਾਬ : ਸਿਹਤ ਪ੍ਰੋਗਰਾਮਾਂ ਦੇ ਟੀਚੇ ਪੂਰੇ ਕਰਨ ਲਈ ਸਿਵਲ ਸਰਜਨ ਵੱਲੋਂ...

ਸਿਹਤ ਪ੍ਰੋਗਰਾਮਾਂ ਦੇ ਟੀਚੇ ਪੂਰੇ ਕਰਨ ਲਈ ਸਿਵਲ ਸਰਜਨ ਵੱਲੋਂ ਮੀਟਿੰਗ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਦਿੱਤੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ

.

Admin user - Nov 02, 2026 02:20 PM
IMG

ਜਗਦੀਸ਼ ਥਿੰਦ
ਫ਼ਿਰੋਜ਼ਪੁਰ, 2 ਨਵੰਬਰ :

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ  ਪੰਜਾਬ ਡਾ. ਅਨਿਲ ਗੋਇਲ ਦੀ ਅਗਵਾਈ ਹੇਠ ਹੋਈ ਸਿਵਲ ਸਰਜਨ ਵੀਡਿਓ ਕਾਨਫਰੰਸ ਦੌਰਾਨ ਮਿਲੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਵਲੋਂ ਦਫ਼ਤਰ ਸਿਵਲ ਸਰਜਨ ਵਿੱਖੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਵੱਖ ਵੱਖ ਬਰਾਂਚਾਂ ਦੇ ਮੁਲਾਜਮਾਂ ਨਾਲ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਦਫ਼ਤਰੀ ਕੰਮ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।

   ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਤਹਿਤ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ, ਮੁੱਖ ਮੰਤਰੀ ਸਿਹਤ ਯੋਜਨਾ, ਲਿੰਗ ਅਨੁਪਾਤ ਵਿੱਚ ਸੁਧਾਰ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਿਹਤ ਸੰਭਾਲ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

  ਇਸ ਮੌਕੇ ਸਿਵਲ ਸਰਜਨ ਨੇ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਦਫ਼ਤਰ ਦੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਪਬਲਿਕ ਦੀਆਂ ਸਿਹਤ ਸੇਵਾਵਾਂ ਨਾਲ ਸੰਬਧਤ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਨਾਲ ਸੰਬਧਤ ਕੋਈ ਵੀ ਕੰਮ ਲੰਬਿਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਅਤੇ ਮਿੱਥੇ ਸਮੇਂ ਅਨੁਸਾਰ ਕੰਮ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਅਤੇ ਹੋਰ ਜਨ-ਭਲਾਈ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣੇ ਯਕੀਨੀ ਬਣਾਏ ਜਾਣ।

  ਮੀਟਿੰਗ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸ਼ੁਸ਼ਮਾ ਠੱਕਰ ਨੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਨਿਯਮਤ ਨਿਗਰਾਨੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਜ਼ੌਰਾ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ, ਮਾਤਾ ਅਤੇ ਬਾਲ ਸਿਹਤ ਸੇਵਾਵਾਂ ਦੀ ਮਜ਼ਬੂਤੀ ਅਤੇ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨਾ ਵਿਭਾਗ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.