ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ :
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੀ ਮੰਡੀਆਂ ਵਿੱਚ ਚਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਨਾਲ ਲਿਫ਼ਟਿੰਗ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ 1 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 543933.98 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 502669.35 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 288351.91 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।
Get all latest content delivered to your email a few times a month.