IMG-LOGO
ਹੋਮ ਪੰਜਾਬ : ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਵੱਖ-ਵੱਖ ਵਿਭਾਗਾਂ ਦਾ...

ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ : ਡਾ. ਸੰਗੀਤਾ ਜੈਨ

.

Admin user - Nov 02, 2026 04:40 PM
IMG

ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਨਵੰਬਰ:


ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਸਮੇਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕੀਤਾ ਅਤੇ ਐਮਰਜੈਂਸੀ ਵਿਭਾਗ, ਆਪ੍ਰੇਸ਼ਨ ਥੀਏਟਰ (ਓ.ਟੀ.), ਲੈਬਾਰਟਰੀ, ਓ.ਪੀ.ਡੀ. ਤੇ ਵੱਖ-ਵੱਖ ਵਾਰਡਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਹਸਪਤਾਲ ਦੇ ਬੁਨਿਆਦੀ ਢਾਂਚੇ, ਬੈੱਡਾਂ ਦੀ ਉਪਲਬਧਤਾ, ਮੈਡੀਕਲ ਉਪਕਰਨਾਂ ਦੀ ਸਥਿਤੀ, ਸਫ਼ਾਈ ਵਿਵਸਥਾ ਅਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਮੁਆਇਨਾ ਕੀਤਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸਟਾਫ਼ ਨਾਲ ਗੱਲਬਾਤ ਕਰਕੇ ਵਿਭਾਗਾਂ ਦੀ ਕਾਰਜਪ੍ਰਣਾਲੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਡਾ. ਸੰਗੀਤਾ ਜੈਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸਫ਼ਾਈ, ਬੈੱਡਾਂ ਦੀ ਉਪਲਬਧਤਾ ਅਤੇ ਮੈਡੀਕਲ ਉਪਕਰਨਾਂ ਦੀ ਸਹੀ ਕਾਰਜਸ਼ੀਲਤਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸਮੇਂ ਸਿਰ ਇਲਾਜ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਹਸਪਤਾਲ ਦੇ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਨਿਯਮਤ ਨਿਰੀਖਣ ਕੀਤੇ ਜਾਂਦੇ ਹਨ ਅਤੇ ਅੱਗੇ ਵੀ ਜਾਰੀ ਰਹਿਣਗੇ ਤਾਕਿ ਆਮ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਨਜੋਤ ਕੌਰ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.