ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 02 ਨਵੰਬਰ:
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲ੍ਹੇ ਵਿੱਚ ਸਥਾਪਿਤ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਅਗਾਊਂ ਤਿਆਰੀਆਂ ਬੇਹੱਦ ਜ਼ਰੂਰੀ ਹਨ।
ਇਸ ਮੌਕੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬਰਾੜ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Get all latest content delivered to your email a few times a month.