IMG-LOGO
ਹੋਮ ਪੰਜਾਬ : ਏ.ਆਈ. ਦੀ ਤਰੱਕੀ ਦਾ ਲਾਭ ਸਮੁੱਚੀ ਮਨੁੱਖਤਾ ਨੂੰ ਮਿਲੇ, ਤਕਨਾਲੋਜੀ...

ਏ.ਆਈ. ਦੀ ਤਰੱਕੀ ਦਾ ਲਾਭ ਸਮੁੱਚੀ ਮਨੁੱਖਤਾ ਨੂੰ ਮਿਲੇ, ਤਕਨਾਲੋਜੀ ਬਣੇ 'ਸਰਬੱਤ ਦੇ ਭਲੇ' ਦਾ ਸਾਧਨ : ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉੱਚ ਸਿੱਖਿਆ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਛੇ ਰੋਜ਼ਾ ਕੋਰਸ ਸ਼ੁਰੂ

.

Admin user - Nov 02, 2026 04:58 PM
IMG

ਜਗਦੀਸ਼ ਥਿੰਦ
ਅੰਮ੍ਰਿਤਸਰ, 2 ਨਵੰਬਰ 2026:

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ.ਐੱਮ.ਟੀ.ਟੀ.ਸੀ.) ਵੱਲੋਂ 'ਉੱਚ ਸਿੱਖਿਆ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ : ਅਧਿਆਪਨ, ਖੋਜ ਅਤੇ ਸੰਸਥਾਗਤ ਨਤੀਜਿਆਂ ਨੂੰ ਬਿਹਤਰ ਬਣਾਉਣ ਵਿਚ ਭੂਮਿਕਾ' ਵਿਸ਼ੇ 'ਤੇ ਛੇ ਰੋਜ਼ਾ ਆਨਲਾਈਨ ਸ਼ਾਰਟ ਟਰਮ ਕੋਰਸ ਸ਼ੁਰੂ ਕੀਤਾ ਗਿਆ। ਇਸ ਕੋਰਸ ਦਾ ਉਦੇਸ਼ ਉੱਚ ਸਿੱਖਿਆ ਦੇ ਖੇਤਰ ਵਿਚ ਨਵੀਆਂ ਅਧਿਆਪਨ ਵਿਧੀਆਂ ਨੂੰ ਉਤਸ਼ਾਹਿਤ ਕਰਨ, ਖੋਜ ਕਾਰਜਾਂ ਦੀ ਸਮਰੱਥਾ ਵਧਾਉਣ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਨੈਤਿਕ ਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ।

ਕੋਰਸ ਦੇ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਉੱਚ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਤਬਦੀਲੀਆਂ ਲਿਆਉਣ ਦੀ ਸਮਰੱਥਾ ਰੱਖਦੀ ਹੈ। ਇਸ ਨਾਲ ਅਧਿਆਪਨ ਦੇ ਤਰੀਕਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਖੋਜ ਕਾਰਜਾਂ ਨੂੰ ਨਵੀਆਂ ਦਿਸ਼ਾਵਾਂ ਦੇਣ ਅਤੇ ਵਿਦਿਅਕ ਸੰਸਥਾਵਾਂ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਦੇ ਕਈ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਤਕਨਾਲੋਜੀ ਨੂੰ ਅਪਣਾਉਣ ਅਤੇ ਇਸ ਦੀ ਵਰਤੋਂ ਸਿੱਖਿਆ ਤੇ ਖੋਜ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰਨ।

ਉਨ੍ਹਾਂ ਕਿਹਾ ਕਿ ਗਿਆਨ ਅਤੇ ਤਕਨਾਲੋਜੀ ਵਿਚ ਹੋ ਰਹੀ ਤਰੱਕੀ ਦਾ ਅਸਲ ਮਕਸਦ ਮਨੁੱਖਤਾ ਦੀ ਭਲਾਈ ਹੋਣਾ ਚਾਹੀਦਾ ਹੈ। ਤਕਨਾਲੋਜੀ ਦਾ ਲਾਭ ਕਿਸੇ ਇਕ ਵਰਗ ਤੱਕ ਸੀਮਤ ਰਹਿਣ ਦੀ ਬਜਾਏ ਸਮਾਜ ਦੇ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ। ਇਹੀ ਭਾਵਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਵਿਚ ਵੀ ਪ੍ਰਗਟ ਹੁੰਦੀ ਹੈ।

ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਦੇ ਡਾਇਰੈਕਟਰ ਪ੍ਰੋ. ਬਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਕਾਦਮਿਕ ਉੱਤਮਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਨੂੰ ਬਦਲਦੇ ਵਿਦਿਅਕ ਮਾਹੌਲ ਅਤੇ ਨਵੀਆਂ ਤਕਨੀਕਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਕੋਰਸ ਕੋਆਰਡੀਨੇਟਰ ਪ੍ਰੋ. ਰਿਸ਼ੀ ਰਾਜ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਭਾਗ ਲੈਣ ਵਾਲੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕੋਰਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 'ਏ.ਆਈ. ਲੰਗਰ' ਦਾ ਵਿਸ਼ੇਸ਼ ਸੰਕਲਪ ਵੀ ਸਾਂਝਾ ਕੀਤਾ, ਜਿਸ ਦਾ ਮਕਸਦ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਜੁੜੇ ਗਿਆਨ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਵਿਚਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਾਂਝੀਵਾਲਤਾ ਅਤੇ ਸਭਨਾਂ ਦੀ ਭਲਾਈ ਦੀ ਸਰਬਵਿਆਪੀ ਵਿਚਾਰਧਾਰਾ ਤੋਂ ਪ੍ਰੇਰਿਤ ਹੈ।

ਇਸ ਪਹਿਲਕਦਮੀ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਵੀਂ ਤਕਨਾਲੋਜੀ, ਅਕਾਦਮਿਕ ਉੱਤਮਤਾ ਅਤੇ ਗਿਆਨ ਦੀ ਸਾਂਝ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। 'ਸਭਨਾਂ ਲਈ ਏ.ਆਈ. ਦਾ ਗਿਆਨ—ਸਰਬੱਤ ਦਾ ਭਲਾ' ਇਸ ਕੋਰਸ ਦਾ ਮੁੱਖ ਸੰਦੇਸ਼ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.