IMG-LOGO
ਹੋਮ ਪੰਜਾਬ : ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ...

ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਹੋਣਗੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਦੇ ਸਮਾਗਮ

ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਤਿਆਰੀਆਂ ਸਬੰਧੀ ਮੀਟਿੰਗ; ਅਧਿਕਾਰੀਆਂ ਅਤੇ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਨੇ ਕੀਤੀ ਵਿਚਾਰ-ਚਰਚਾ

.

Admin user - Nov 02, 2026 05:05 PM
IMG

ਜਗਦੀਸ਼ ਥਿੰਦ
ਅੰਮ੍ਰਿਤਸਰ, 2 ਨਵੰਬਰ 2026 :

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣਾ 57ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਕਰਕੇ ਮਨਾਇਆ ਜਾਵੇਗਾ। ਇਸ ਸਬੰਧੀ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਥਾਪਨਾ ਦਿਵਸ ਦੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ.ਐੱਸ. ਸੈਣੀ ਅਤੇ ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ ਨੇ ਕਿਹਾ ਕਿ ਗੁਰੂ-ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਵਰੇਗੰਢ੍ਹ ਨੂੰ ਸਮਰਪਿਤ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਵਿਭਾਗਾਂ ਅਤੇ ਕਮੇਟੀਆਂ ਵਿਚ ਆਪਸੀ ਤਾਲਮੇਲ ਅਤੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਯੂਨੀਵਰਸਿਟੀ ਦੀ ਅਕਾਦਮਿਕ ਯਾਤਰਾ, ਪ੍ਰਾਪਤੀਆਂ ਅਤੇ ਉੱਚ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕਰਨ ਦਾ ਵਿਸ਼ੇਸ਼ ਮੌਕਾ ਹੈ। ਉਨ੍ਹਾਂ ਦੱਸਿਆ ਕਿ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਸਥਾਪਨਾ ਦਿਵਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਦਿਆਂ ਯਾਦਗਾਰੀ ਢੰਗ ਨਾਲ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮੀਟਿੰਗ ਵਿਚ ਉਪ-ਕੁਲਪਤੀ ਵੱਲੋਂ ਗਠਿਤ ਵੱਖ-ਵੱਖ ਕਮੇਟੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਵੀ ਚਰਚਾ ਕੀਤੀ ਗਈ। ਸਮਾਗਮਾਂ ਦੀ ਰੂਪ-ਰੇਖਾ, ਪ੍ਰਬੰਧਾਂ ਦੀ ਯੋਜਨਾਬੰਦੀ ਅਤੇ ਉਨ੍ਹਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਬਣਾਈ ਰੱਖਣ 'ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਐੱਸ.ਐੱਸ. ਦਿਓਲ ਨੇ ਵੀ ਪ੍ਰਸਤਾਵਿਤ ਗਤੀਵਿਧੀਆਂ ਅਤੇ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਸਾਂਝੇ ਕੀਤੇ।
ਮੀਟਿੰਗ ਵਿਚ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਹਿੱਸੇ ਆਈਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ ਰੱਖੇ। ਸਥਾਪਨਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।
ਕੈਪਸ਼ਨ:
ਮੀਟਿੰਗ ਦੌਰਾਨ ਪ੍ਰੋ. ਐਚ.ਐਸ. ਸੈਣੀ, ਪ੍ਰੋ. ਕੇ.ਐਸ. ਚਾਹਲ, ਪ੍ਰੋ. ਐਸ.ਐਸ. ਦਿਓਲ ਅਤੇ ਹਾਜਰ ਵੱਖ ਵੱਖ ਕਮੇਟੀਆਂ ਦੇ ਮੈਂਬਰ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.