IMG-LOGO
ਹੋਮ ਪੰਜਾਬ : ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ,...

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ, ਖੋਆ ਆਧਾਰਿਤ ਮਠਿਆਈਆਂ ਦੇ ਸੈਂਪਲ ਭਰੇ

.

.

Admin user - Nov 03, 2026 02:51 PM
IMG

ਜਗਦੀਸ਼ ਥਿੰਦ
ਫਾਜ਼ਿਲਕਾ, 03 ਨਵੰਬਰ :

ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਦੇ ਨਿਰਦੇਸ਼ਾਂ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਸਾਫ਼-ਸੁਥਰੀ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਫਾਜ਼ਿਲਕਾ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਹ ਚੈਕਿੰਗ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਹੇਠ ਅਤੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਜੁਗਰਾਜ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਸ੍ਰੀ ਹਰਵਿੰਦਰ ਸਿੰਘ ਵੱਲੋਂ  ਕੀਤੀ ਗਈ। ਇਸ ਦੌਰਾਨ ਵੱਖ-ਵੱਖ ਮਠਿਆਈਆਂ ਦੀਆਂ ਤਿੰਨ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਖੋਆ ਆਧਾਰਿਤ ਮਠਿਆਈਆਂ ਦੇ ਸੈਂਪਲ ਲੈ ਕੇ ਜਾਂਚ ਲਈ ਫੂਡ ਲੈਬਾਰਟਰੀ ਵਿਖੇ ਭੇਜੇ ਗਏ।

ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਮਿਆਰੀ ਕੱਚੇ ਮਾਲ ਦੀ ਵਰਤੋਂ ਕਰਨ, ਮਠਿਆਈਆਂ ਨੂੰ ਢੱਕ ਕੇ ਰੱਖਣ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਤਿਆਰੀ ਤੇ ਸਟੋਰੇਜ ਦੌਰਾਨ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ।

ਫੂਡ ਸੇਫਟੀ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਅਤੇ ਸੈਂਪਲਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਅਧਿਕਾਰੀਆਂ ਨੇ ਕਿਹਾ ਕਿ ਲਏ ਗਏ ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਅਗਲੀ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.