IMG-LOGO
ਹੋਮ ਪੰਜਾਬ : ਸਿਵਲ ਸਰਜਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ...

ਸਿਵਲ ਸਰਜਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਅਪੀਲ।

ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕਿ ਮਿਲਾਵਟ ਰਹਿਤ ਅਤੇ ਸਾਫ਼ ਸੁਥਰੀਆਂ ਮਿਠਾਈਆਂ ਵੇਚੀਆਂ ਜਾਣ: ਡਾ ਕਵਿਤਾ ਸਿੰਘ।

.

Admin user - Nov 05, 2026 11:40 AM
IMG

ਜਗਦੀਸ਼ ਥਿੰਦ
ਫਾਜ਼ਿਲਕਾ 5 ਨਵੰਬਰ 2026:

ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਪੁਰਜ਼ੋਰ ਯਤਨ ਕਰ ਰਿਹਾ ਹੈ। ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ ਕਵਿਤਾ ਸਿੰਘ ਸਿਵਲ ਸਰਜਨ ਨੇ ਜਿਲ੍ਹਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਹਨਾਂ ਬਜੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ। ਉਹਨਾਂ ਕਿਹਾ ਕਿ ਜੇਕਰ ਬੱਚੇ ਪਟਾਖੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ਵਿੱਚ ਚਲਾਉਣ ਅਤੇ ਹੱਥਾਂ ਵਿੱਚ ਫੜ ਕੇ ਨਾ ਚਲਾਉਣ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਪਟਾਖੇ ਚਲਾਉਣ ਸਮੇਂ ਪਾਣੀ ਦੀ ਬਾਲਟੀ ਆਪਣੇ ਕੋਲ ਭਰ ਕੇ ਰੱਖਣ। ਉਹਨਾਂ ਕਿਹਾ ਕਿ ਦਿਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ, ਬਲਕਿ ਸੂਚੀ ਕੱਪੜੇ ਪਹਿਨੇ ਜਾਣ। ਉਹਨਾਂ ਕਿਹਾ ਕਿ ਅਨਚੱਲੇ ਪਟਾਖਿਆਂ ਨੂੰ ਬੱਚੇ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਨਚੱਲੇ ਪਟਾਖੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਅਨਚੱਲੇ ਪਟਾਖੇ ਕਿਸੇ ਵੀ ਸਮੇਂ ਫਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉਹਨਾਂ ਕਿਹਾ ਕਿ ਪਟਾਖਿਆਂ ਨਾਲ ਅੱਖਾਂ ਦੀ ਘਟਨਾਵਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਵਧਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਵੱਡਿਆਂ ਦੀ ਨਿਗਰਾਨੀ ਅਤੇ ਅੱਖਾਂ ਤੋਂ ਦੂਰ ਰੱਖ ਕੇ ਹੀ ਚਲਾਓ। ਜੇਕਰ ਅੱਖਾਂ ਤੇ ਸੱਟ ਵੀ ਲੱਗ ਜਾਵੇ ਤਾਂ ਉੁਸ ਨੂੰ ਮਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਉਹਨਾਂ ਵਾਤਾਵਰਣ ਦੀ ਸ਼ੁਧਤਾ ਲਈ ਪੌਦੇ ਲਗਾ ਕੇ ਹਰੀ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਸਮੇਂ ਡਾ ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ ਰਾਜਵੀਰ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਅਮਨ, ਸੁਖਦੇਵ ਸਿੰਘ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.