IMG-LOGO
ਹੋਮ ਪੰਜਾਬ : ਸਿਵਲ ਸਰਜਨ ਫਾਜ਼ਿਲਕਾ ਵੱਲੋਂ ਸਮੂਹ ਐਲ ਐਚ ਵੀ ਦੀ ਐਚਪੀਵੀ...

ਸਿਵਲ ਸਰਜਨ ਫਾਜ਼ਿਲਕਾ ਵੱਲੋਂ ਸਮੂਹ ਐਲ ਐਚ ਵੀ ਦੀ ਐਚਪੀਵੀ ਟੀਕਾਕਰਨ ਸਬੰਧੀ ਕੀਤੀ ਮੀਟਿੰਗ।

ਸਿਵਲ ਸਰਜਨ ਫਾਜ਼ਿਲਕਾ ਵੱਲੋਂ ਮਾਪਿਆਂ ਨੂੰ ਆਪਣੀਆਂ 14 ਤੋਂ 15 ਦੀਆਂ ਲੜਕੀਆਂ ਨੂੰ ਐਚ ਪੀ ਵੀ ਟੀਕਾਕਰਨ ਕਰਵਾਉਣ ਦੀ ਅਪੀਲ।

NA

Admin user - Nov 05, 2026 12:16 PM
IMG

ਜਗਦੀਸ਼ ਥਿੰਦ
ਫ਼ਾਜ਼ਿਲਕਾ, 05/11/26 

ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵੱਲੋਂ ਵੱਖ-ਵੱਖ ਬਲਾਕਾਂ ਦੀਆਂ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਫੀਮੇਲ ਨਾਲ ਐਚਪੀਵੀ ਟੀਕਾਕਰਨ ਦੇ ਟੀਚੇ ਪੂਰੇ ਕਰਨ ਸਬੰਧੀ ਮੀਟਿੰਗ ਕੀਤੀ ਗਈ।

ਡਾ ਕਵਿਤਾ ਸਿੰਘ ਨੇ ਵੱਲੋਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਯੋਗ  ਲੜਕੀਆਂ ਦੇ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਲਗਾਉਣਾ ਯਕੀਨੀ ਬਣਾਇਆ ਜਾਵੇ। ਯੋਗ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਐਚਪੀਵੀ ਟੀਕੇ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਟੀਕਾਕਰਨ ਸਬੰਧੀ ਕਿਸੇ ਵੀ ਭਰਮ ਜਾਂ ਗਲਤਫਹਿਮੀ ਨੂੰ ਦੂਰ ਕੀਤਾ ਜਾਵੇ ।ਉਨ੍ਹਾਂ ਦੱਸਿਆ ਕਿ ਐਚਪੀਵੀ ਟੀਕਾਕਰਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਰੋਕਥਾਮ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਸ ਮੌਕੇ ਸਿਹਤ ਕਰਮਚਾਰੀਆਂ ਨੂੰ ਟੀਕਾਕਰਨ ਦੀ ਆਨਲਾਈਨ ਐਂਟਰੀ, ਲਾਭਪਾਤਰੀਆਂ ਦੀ ਪਛਾਣ ਅਤੇ ਟੀਕਾਕਰਨ ਤੋਂ ਬਾਅਦ ਫਾਲੋਅਪ ਸਬੰਧੀ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਐਚ.ਪੀ.ਵੀ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ।

ਇਸ ਦੌਰਾਨ ਡਾ. ਰਿੰਕੂ ਚਾਵਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਸਿਹਤ ਕਰਮਚਾਰੀਆਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਉਨ੍ਹਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਜਟਿਲਤਾ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਖੂਨ ਦੀ ਕਮੀ, ਪਿਛਲੀ ਗਰਭ ਅਵਸਥਾ ਦੌਰਾਨ ਹੋਈਆਂ ਜਟਿਲਤਾਵਾਂ, ਜੁੜਵਾਂ ਗਰਭ ਜਾਂ ਹੋਰ ਮੈਡੀਕਲ ਸਮੱਸਿਆਵਾਂ ਵਾਲੀਆਂ ਗਰਭਵਤੀ ਔਰਤਾਂ ਦੀ ਵਿਸ਼ੇਸ਼ ਨਿਗਰਾਨੀ ਲੋੜੀਂਦੀ ਹੈ। ਹਾਈ ਰਿਸਕ ਕੇਸਾਂ ਨੂੰ ਸਮੇਂ ਸਿਰ ਸਿਹਤ ਸੰਸਥਾ ਤੱਕ ਰੈਫਰ ਕਰਨ, ਲੋੜੀਂਦੇ ਟੈਸਟ ਕਰਵਾਉਣ ਅਤੇ ਡਾਕਟਰੀ ਸਲਾਹ ਅਨੁਸਾਰ ਫਾਲੋਅਪ ਕਰਵਾਉਣ ਲਈ ਹਦਾਇਤ ਕੀਤੀ ਗਈ।
ਇਸ ਦੋਰਾਨ ਡਾ. ਰਾਜਵੀਰ ਕੰਬੋਜ਼, ਡਾ ਸੁਨੀਤਾ ਕੰਬੋਜ਼, ਮਾਸ ਮੀਡਿਆ ਵਿੰਗ ਤੋਂ ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਅਮਨ ਕੰਬੋਜ਼, ਸੁਖਦੇਵ ਸਿੰਘ ਹਾਜਰ ਸੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.