ਤਾਜਾ ਖਬਰਾਂ
ਜਗਦੀਸ਼ ਥਿੰਦ
ਫਿਰੋਜ਼ਪੁਰ 5 ਨਵੰਬਰ:
ਐਸਡੀਐਮ ਫਿਰੋਜ਼ਪੁਰ ਸ੍ਰੀ ਅਭਿਸੇਕ ਸ਼ਰਮਾ ਨੇ ਆਪਣੇ ਇੱਕ ਸੰਦੇਸ਼ ਵਿੱਚ ਵਾਤਾਵਰਣ ਦੀ ਸ਼ੁਧਤਾ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਏ ਰੱਖਣ ਅਤੇ ਮਨੁੱਖ ਦੀ ਚੰਗੀ ਸਿਹਤ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ। ਐਸਡੀਐਮ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨ ਭਰਾਵਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਾਲ ਹੀ ਪਰਾਲੀ ਦੇ ਸਹੀ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਰਾਹੀਂ ਸਭਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਮਿੱਟੀ ਦੀ ਊਪਜਾਉ ਸ਼ਕਤੀ ਵੀ ਘੱਟਦੀ ਹੈ ਅਤੇ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਅੱਗ ਲਗਾਉਣ ਦੀ ਬਜਾਏ ਉਸ ਨੂੰ ਖੇਤ ਵਿੱਚ ਹੀ ਵਾਹ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਹੀ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਪਾਸ ਸਭ ਡਵੀਜ਼ਨ ਫਿਰੋਜ਼ਪੁਰ ਵਿਚ 9 ਹੈਪੀਸੀਡਰ, 1426 ਸੁਪਰ ਸੀਡਰ, 171 ਮਲਚਰ, 67 ਬੈਲਰ, 704 ਜ਼ੀਰੇ ਟਿਲ ਡਰਿਲ, 135 ਪਲਾਓ ਆਦਿ ਉਪਲੱਬਧ ਹਨ, ਇਨ੍ਹਾਂ ਮਸ਼ੀਨਾਂ ਰਾਹੀਂ ਖੇਤਾਂ ਵਿੱਚ ਹੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਨ੍ਹਾਂ ਮਸ਼ੀਨਾਂ ਬਾਰੇ ਜਾਣਕਾਰੀ ਆਦਿ ਲਈ ਆਪਣੇ ਨਜਦੀਕੀ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਆਪਾਂ ਆਪਣੇ ਵਾਤਾਵਰਨ ਨੂੰ ਬਚਾ ਸਕੀਏ ਅਤੇ ਆਪਣੀ ਆਉਣ ਵਾਲੀ ਪੀੜੀ ਨੂੰ ਵੀ ਚੰਗਾ ਵਾਤਾਵਰਣ ਅਤੇ ਚੰਗੀ ਉਪਜਾਊ ਜਮੀਨ ਤੇ ਚੰਗੀ ਸਿਹਤ ਦੇ ਸਕੀਏ।
Get all latest content delivered to your email a few times a month.