IMG-LOGO
ਹੋਮ ਪੰਜਾਬ : *ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਿਸ...

*ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ !*

*ਜ਼ਿਲ੍ਹੇ ਭਰ ਵਿੱਚ ਅਧਿਕਾਰੀ ਤਾਇਨਾਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ, ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਂਝੀ ਮੁਹਿੰਮ ਜਾਰੀ।*

NA

Admin user - Nov 05, 2026 04:12 PM
IMG

ਜਗਦੀਸ਼ ਥਿੰਦ
ਫਾਜ਼ਿਲਕਾ: 05 ਨਵੰਬਰ 2026

ਫਾਜ਼ਿਲਕਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵਿਭਾਗ, ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਭਰ ਵਿੱਚ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਪਰਾਲੀ ਸਾੜਨ ਦੇ ਮਾਮਲਿਆਂ ਦਾ ਨਿਰੀਖਣ ਕਰਨ ਲਈ ਡਾ. ਟੀ.ਐੱਸ. ਪੰਵਾਰ, ਮੈਂਬਰ-ਟੈਕਨੀਕਲ, ਸ਼੍ਰੀ ਸ਼ਿਵੇਂਦਰ ਚਤੁਰਵੇਦੀ, ਡਾਇਰੈਕਟਰ ਅਤੇ ਡਾ. ਰਮੇਸ਼ ਕੁਮਾਰ, ਸਾਇੰਟਿਸਟ-ਬੀ, CAQM ਦੀਆਂ ਟੀਮਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਸਾਂਝੇ ਤੌਰ ’ਤੇ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਜਿਲ੍ਹਾ ਫਾਜ਼ਿਲਕਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੁਹਿੰਮ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ, ਹਲਕਾ ਅਫ਼ਸਰਾਂ ਅਤੇ ਥਾਣਾ ਮੁਖੀਆਂ ਸਮੇਤ ਸਿਵਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਖੇਤਾਂ, ਮੰਡੀਆਂ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੀਵ-ਜੰਤੂਆਂ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਫਾਜ਼ਿਲਕਾ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿੱਚ 2 ਐਸ.ਪੀ., 5 ਡੀ.ਐਸ.ਪੀ., 13 ਐਸ.ਐਚ.ਓ. ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਵਿਸ਼ੇਸ਼ ਤੌਰ ’ਤੇ ਡਿਊਟੀ ਲਗਾਈ ਗਈ ਹੈ। ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲਗਾਤਾਰ ਖੇਤਾਂ ਅਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਆਪਣੇ ਪੱਧਰ ’ਤੇ ਨਿਗਰਾਨੀ, ਜਾਗਰੂਕਤਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਪੁਲਿਸ ਪਾਸ ਹੁਣ ਤੱਕ ਪਰਾਲੀ ਨੂੰ ਸਾੜਨ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ 12 ਰਿਪੋਰਟਾਂ ਹਾਸਲ ਹੋਈਆਂ ਹਨ। ਇਹਨਾਂ ਸਾਰੀਆਂ ਰਿਪਰੋਟਾਂ ਤੇ ਕਾਰਵਾਈ ਕਰਦੇ ਹੋਏ ਕੁੱਲ 12 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਸਬੰਧਤ ਵਿਭਾਗਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਫਾਜ਼ਿਲਕਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਸ ਦਾ ਸੁਚੱਜੇ ਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ। ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਪੌਦਿਆਂ, ਪਸ਼ੂ-ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।

ਆਓ, ਸਾਰੇ ਮਿਲ ਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖ਼ਤਮ ਕਰਨ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਈਏ।।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.