IMG-LOGO
ਹੋਮ ਪੰਜਾਬ : ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਲਕਾ ਫ਼ਰੀਦਕੋਟ ਦੀਆਂ...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਲਕਾ ਫ਼ਰੀਦਕੋਟ ਦੀਆਂ 161 ਆਂਗਣਵਾੜੀ ਵਰਕਰਾਂ ਨੂੰ 15.80 ਲੱਖ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਦਿੱਤਾ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਆਂਗਣਵਾੜੀ ਵਰਕਰਾਂ ਨੂੰ ਵਿੱਤੀ ਲਾਭ ਦਾ ਚੈੱਕ ਸੌਂਪਿਆ

.

Admin user - Nov 05, 2026 04:20 PM
IMG

ਜਗਦੀਸ਼ ਥਿੰਦ
ਫ਼ਰੀਦਕੋਟ, 5 ਨਵੰਬਰ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਬੰਧੀ ਹਲਕਾ ਫ਼ਰੀਦਕੋਟ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਹਲਕਾ ਫ਼ਰੀਦਕੋਟ ਦੀਆਂ 161 ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੁੱਲ 15,80,900 ਰੁਪਏ ਦੇ ਵਿੱਤੀ ਲਾਭ ਦਾ ਚੈੱਕ ਸੌਂਪਿਆ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਆਂਗਣਵਾੜੀ ਵਰਕਰਾਂ ਵੱਲੋਂ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ, ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜ ਕੇ ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ. ਸ੍ਰੀ ਸਤਵੰਤ ਸਿੰਘ ਨੇ ਦੱਸਿਆ ਕਿ ਹਲਕਾ ਫ਼ਰੀਦਕੋਟ ਦੀਆਂ 161 ਆਂਗਣਵਾੜੀ ਵਰਕਰਾਂ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 63,236 ਲਾਭਪਾਤਰੀਆਂ ਦੇ ਫਾਰਮ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਯੋਜਨਾ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ, ਫਾਰਮ ਭਰਨ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੀ.ਡੀ.ਪੀ.ਓ. ਸ੍ਰੀ ਸਤਵੰਤ ਸਿੰਘ, ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.