IMG-LOGO
ਹੋਮ ਪੰਜਾਬ : ਈਕੋ ਫਰੈਂਡਲੀ, ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਓ: ਡਾ ਪਰਮਿੰਦਰ...

ਈਕੋ ਫਰੈਂਡਲੀ, ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਓ: ਡਾ ਪਰਮਿੰਦਰ ਸਿੰਘ

ਦੀਵਾਲੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਸਤੈਦ ਰਹਿਣਗੀਆਂ

NA

Admin user - Nov 06, 2026 05:27 PM
IMG

   ਜਗਦੀਸ਼ ਥਿੰਦ   
ਫ਼ਿਰੋਜ਼ਪੁਰ,6 ਨਵੰਬਰ

         ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਦੁਰਸਤ ਰੱਖਣ ਅਤੇ ਮੈਡੀਸਨ ਦੇ ਨਾਲ-ਨਾਲ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ  ਡਾ. ਪਰਮਿੰਦਰ ਸਿੰਘ ਨੇ ਲੋਕਾਂ ਨੂੰ ਈਕੋ ਫਰੈਂਡਲੀ, ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
         ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਦੀਵਾਲੀ ਦੇ ਤਿਉਹਾਰ ਤੇ ਪਟਾਕੇ ਚਲਾਉਣੇ ਹਨ ਤਾਂ ਅੱਖਾਂ ਦੇ ਬਚਾਓ ਲਈ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਬੱਚਿਆਂ ਦੁਆਰਾ ਪਟਾਕੇ ਚਲਾਉਣ ਸਮੇਂ ਉਨ੍ਹਾਂ ਕੋਲ ਵੱਡਿਆਂ ਦੀ ਮੌਜੂਦਗੀ ਅਤੇ ਨਿਗਰਾਨੀ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਅੱਖ ਵਿੱਚ ਸੱਟ ਲੱਗ ਜਾਵੇ ਤਾਂ ਅੱਖ ਨੂੰ ਨਾ ਤਾਂ ਮਲੋ ਅਤੇ ਨਾ ਹੀ ਰਗੜੋ, ਸਗੋਂ ਜਲਦ ਤੋਂ ਜਲਦ ਅੱਖਾਂ ਦੇ ਮਾਹਿਰ ਡਾਕਟਰ ਤੋਂ ਆਪਣਾ ਚੈਕ-ਅੱਪ ਕਰਵਾਓ।
      ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੰਕਜ਼ ਗੁੱਪਤਾ ਨੇ ਕਿਹਾ ਕਿ ਤੁਹਾਡੀ ਸੁਰੱਖਿਆ ਲਈ ਸਾਡਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਵੀਜ਼ਨ ਹੱਸਪਤਾਲਾਂ ਅਤੇ ਸਾਰੇ ਕਮਿਊਨਟੀ ਸਿਹਤ ਕੇਂਦਰਾਂ ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਸਤੈਦ ਰਹਿਣਗੀਆਂ। ਡਾਕਟਰ, ਪੈਰਾ-ਮੈਡੀਕਲ ਸਟਾਫ਼ ਅਤੇ ਐਂਬੂਲੈਂਸ ਸੇਵਾਵਾਂ ਕਿਸੇ ਵੀ ਅਣਸੁਖਾਂਵੀ  ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ।
      ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਲੋਕਾਂ ਨੂੰ ਸਚੇਤ ਕਰਦਿਆਂ ਕਿਹਾ ਕਿ ਤਿਉਹਾਰਾਂ ਦੌਰਾਨ ਖਾਣ-ਪੀਣ ਦਾ ਖਾਸ ਧਿਆਨ ਰੱਖੋ। ਤਾਜ਼ੀਆਂ ਤੇ ਘਰ ਦੀਆਂ ਬਣੀਆਂ ਚੀਜ਼ਾਂ ਨੂੰ ਪਹਿਲ ਦਿਓ। ਆਓ, ਇਸ ਦੀਵਾਲੀ 'ਤੇ ਦੀਵੇ ਜਗਾ ਕੇ ਖੁਸ਼ੀਆਂ ਵੰਡੀਏ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦਾ ਧਿਆਨ ਰੱਖੀਏ। ਪਟਾਕਿਆਂ ਦਾ ਰੌਲਾ ਅਤੇ ਧੂੰਆਂ ਬਜ਼ੁਰਗਾਂ, ਸਾਹ ਦੇ ਮਰੀਜ਼ਾਂ ,ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਲਈ ਹਾਨੀਕਾਰਕ ਹੈ, ਇਸ ਲਈ ਆਪਣੇ ਆਲੇ-ਦੁਆਲੇ ਸ਼ਾਂਤ ਅਤੇ ਸਾਫ਼ ਸੁਥਰਾ ਮਾਹੌਲ ਬਣਾ ਕੇ ਰੱਖੋ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.