IMG-LOGO
ਹੋਮ ਪੰਜਾਬ : ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗ੍ਰਾਮ ਕੈਂਸਰ ਹਸਪਤਾਲ...

ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗ੍ਰਾਮ ਕੈਂਸਰ ਹਸਪਤਾਲ ਫਾਜ਼ਿਲਕਾ ਵਿਖੇ ਕੀਤਾ ਗਿਆ।

ਜਲਦ ਪਛਾਣ ਹੋਣ ਨਾਲ ਕੈਂਸਰ ਦਾ ਇਲਾਜ ਸੰਭਵ : ਡਾ. ਕਵਿਤਾ ਸਿੰਘ ਸਿਵਲ ਸਰਜਨ

.

Admin user - Nov 07, 2026 02:16 PM
IMG

ਜਗਦੀਸ਼ ਥਿੰਦ
ਫਾਜ਼ਿਲਕਾ 7 ਨਵੰਬਰ:

ਸਿਹਤ ਵਿਭਾਗ ਪੰਜਾਬ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੀ ਅਗਵਾਈ ਵਿੱਚ ਰਾਜ ਦੇ ਵਸਨੀਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਸਿਹਤ ਕਰਮੀ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ ਪਹਿਚਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਜੀ ਦੀ ਅਗਵਾਈ ਵਿੱਚ ਅਤੇ ਡਾ ਏਰਿਕ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਅੱਜ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੈਸਰ ਹਸਪਤਾਲ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਗਿਆ ਅਤੇ ਜਾਗਰੂਕਤਾ ਪ੍ਰਿੰਟਿੰਗ ਸਮੱਗਰੀ ਦਫਤਰ ਸਿਵਲ ਸਰਜਨ ਵਿਖੇ ਰਿਲੀਜ਼ ਕੀਤੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਸਮੂਹ ਸਿਹਤ ਸਟਾਫ਼ ਵੱਲੋਂ ਵੱਖ ਵੱਖ ਜਗ੍ਹਾ ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣ, ਇਲਾਜ ਅਤੇ ਪ੍ਰਹੇਜ਼ ਸਬੰਧੀ ਲੋਕਾਂ ਨੂੰ ਜਾਗਰੂਕ ਗਿਆ।

ਇਸ ਮੌਕੇ ਡਾ ਸੁਮਿਤ ਕਟਾਰੀਆ, ਅਮਿਤ ਕਟਾਰੀਆ ਨੇ ਦੱਸਿਆ ਕਿ ਜੇਕਰ ਅਸੀਂ ਕੈਂਸਰ ਦੀ ਜਲਦੀ ਪਛਾਣ ਕਰ ਲੈਂਦੇ ਹਾਂ ਤਾਂ ਇਸ ਦਾ ਇਲਾਜ ਸੰਭਵ ਹੈ। ਉਹਨਾਂ ਕਿਹਾ ਕਿ ਜੇਕਰ ਕੈਂਸਰ ਸਬੰਧੀ ਕੋਈ ਵੀ ਨਿਸ਼ਾਨੀਆਂ ਨਜ਼ਰ ਆਉਂਦੀਆਂ ਹਨ ਤਾਂ ਜਲਦੀ ਤੋਂ ਜਲਦੀ ਮਾਹਿਰ ਡਾਕਟਰ ਦੀ ਸਲਾਹ ਲਈ ਜਾਵੇ।
ਛਾਤੀ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣ, ਮਾਹਵਾਰੀ ਵਿੱਚ ਜ਼ਿਆਦਾ ਖੂਨ ਆਉਣਾ, ਮੂੰਹ ਦੇ ਛਾਲੇ ਠੀਕ ਨਾ ਹੋਣਾ, ਭੁੱਖ ਘੱਟ ਲੱਗਣਾ, ਬਿਨ੍ਹਾਂ ਕਿਸੇ ਕਾਰਣ ਭਾਰ ਘਟਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਸਾਨੂੰ ਕੈਂਸਰ ਦੇ ਮੁੱਢਲੇ ਲੱਛਣਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਫਸਲਾਂ ਉਪਰ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਸ਼ਰਾਬ, ਤੰਬਾਕੂ, ਹੋਰ ਨਸ਼ੇ ਅਤੇ ਬੀੜੀ ਸਿਗਰੇਟ ਦੀ ਬਿਲਕੁਲ ਵਰਤੋਂ ਨਾ ਕਰੋ, ਸਮੇਂ ਸਿਰ ਮਾਹਿਰ ਡਾਕਟਰਾਂ ਤੋਂ ਚੈਕਅੱਪ ਕਰਵਾਉਣਾ ਚਾਹੀਦਾ ਹੈ। ਰੋਜ਼ਾਨਾ ਸੰਤੁਲਿਤ ਖੁਰਾਕ ਦੀ ਵਰਤੋਂ ਕਰੋ, ਸਰੀਰ ਦੇ ਕਿਸੇ ਵੀ ਹਿੱਸੇ ਦੀ ਗਿਲਟੀ ਜਾਂ ਰਸੋਲੀ ਨੂੰ ਸਧਾਰਣ ਨਹੀਂ ਲੈਣਾ ਚਾਹੀਦਾ, ਔਰਤਾਂ ਵਿੱਚ ਮਾਹਵਾਰੀ ਦੇ ਲੱਛਣ ਬਦਲਣ ਤੇ ਡਾਕਟਰ ਦੀ ਸਲਾਹ ਲਵੋ। ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖੋ ਅਤੇ ਜਿ਼ਆਦਾ ਚਰਬੀ ਵਾਲੇ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਰਤੋਂ ਕਰਨ ਨਾਲ ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਵਿੱਚੋਂ ਲੱਗਭੱਗ 40 ਪ੍ਰਤੀਸ਼ਤ ਮੌਤਾਂ ਦਾ ਕਾਰਣ ਤੰਬਾਕੂ ਦੀ ਵਰਤੋਂ ਕਰਨਾ ਹੈ। ਮਾਸ ਮੀਡੀਆ ਵਿੰਗ ਤੋਂ 
ਵਿਨੋਦ ਖੁਰਾਣਾ ਅਤੇ ਦਿਵਸ਼ ਕੁਮਾਰ 
ਨੇ ਦੱਸਿਆ ਕਿ ਇਸ ਬਿਮਾਰੀ ਲਈ ਪੰਜਾਬ ਸਰਕਾਰ ਵੱਲੋਂ  ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ ਸਾਰੇ ਮੈਡੀਕਲ ਕਾਲਜਾਂ (ਅੰਮ੍ਰਿਤਸਰ,ਫਰੀਦਕੋਟ,ਪਟਿਆਲਾ), ਪੰਜਾਬ ਸਾਰੇ ਸਰਕਾਰੀ ਹਸਪਤਾਲ, ਮੈਕਸ ਹਸਪਤਾਲ ਅਤੇ ਅਡਵਾਂਸ ਕੈਂਸਰ ਹਸਪਤਾਲ ਬਠਿੰਡਾ, ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ, ਏਮਜ਼ ਦਿੱਲੀ, ਪੀ.ਜੀ. ਆਈ. ਚੰਡੀਗੜ੍ਹ, ਮੈਡੀਕਲ ਕਾਲਜ ਅਤੇ  ਹਸਪਤਾਲ ਸੈਕਟਰ 32 ਡੀ, ਅਚਾਰਿਆ ਤੁਲਸੀ ਰੀਜ਼ਨਲ ਕੈਂਸਰ ਸੈਂਟਰ ਬੀਕਾਨੇਰ ਤੋਂ ਇਲਾਵਾ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਡੀ ਐਮ ਸੀ ਅਤੇ ਸੀ ਐਮ ਸੀ ਲੁਧਿਆਣਾ, ਮੈਕਸ ਹਸਪਤਾਲ ਬਠਿੰਡਾ, ਓਸਵਾਲ ਹਸਪਤਾਲ ਲੁਧਿਆਣਾ, ਮੈਕਸ ਹਸਪਤਾਲ ਮੋਹਾਲੀ, ਆਈ ਵੀ ਵਾਈ ਮੋਹਾਲੀ, ਸ੍ਰੀ ਗੁਰੂ ਰਾਮ ਦਾਸ ਹਸਪਤਾਲ ਅੰਮ੍ਰਿਤਸਰ, ਪਟੇਲ ਹਸਪਤਾਲ ਜਲੰਧਰ, ਕੈਪੀਟਲ ਹਸਪਤਾਲ ਜਲੰਧਰ, ਸਹਿਗਲ ਇੰਸੀਚਿਊਟ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਵੀ ਡੇਢ ਲੱਖ ਰੁਪਏ ਤੱਕ ਮੁਫਤ ਇਲਾਜ ਕਰਾਉਣ ਲਈ ਸਬੰਧਤ ਹਸਪਤਾਲਾਂ ਨੂੰ ਮਰੀਜ ਦੇ ਨਾਂ ਤੋਂ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜ਼ਾਂ ਦਾ  ਇਲਾਜ ਮੁਫ਼ਤ ਕੀਤਾ ਜ਼ਾਦਾ ਹੈ। ਐਨ ਸੀ ਡੀ ਸਕੀਮ ਅਧੀਨ ਵੀ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.