ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 9 ਨਵੰਬਰ
ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ 'ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਹਨਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ। ਇਹਨਾਂ ਹੁਕਮਾਂ ਦੀ ਉਲੰਘਣਾ ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐਫ.ਐਸ.ਐਸ.ਏ.ਆਈ, ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ।
ਇਹ ਆਦੇਸ਼ 31 ਦਸੰਬਰ, 2026 ਤੱਕ ਲਾਗੂ ਰਹਿਣਗੇ।
Get all latest content delivered to your email a few times a month.