ਤਾਜਾ ਖਬਰਾਂ
ਜਗਦੀਸ਼ ਥਿੰਦ
ਫਿਰੋਜ਼ਪੁਰ, 9 ਨਵੰਬਰ :
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਪਿੰਡ ਅਮੀਰ ਸ਼ਾਹ ਵਾਲਾ ਦੇ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਸਾਹਿਬਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵੱਲੋਂ ਆਪਣੇ 13 ਏਕੜ ਰਕਬੇ ਵਿੱਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ ਗਿਆ। ਕਿਸਾਨਾਂ ਵੱਲੋਂ ਅਪਣਾਈ ਗਈ ਇਹ ਤਕਨੀਕ ਵਾਤਾਵਰਣ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਵੱਲ ਇੱਕ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਟੀ.ਏ. ਸ੍ਰੀ ਹਰਕਮਲ ਸਿੰਘ ਵੱਲੋਂ ਖੇਤ ਦਾ ਦੌਰਾ ਕਰਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਮਿੱਟੀ ਦੇ ਜੈਵਿਕ ਤੱਤ ਵੀ ਪ੍ਰਭਾਵਿਤ ਹੁੰਦੇ ਹਨ। ਇਸ ਦੇ ਉਲਟ, ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਵਰਤਿਆ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਵਿਗਿਆਨਕ ਤਕਨੀਕਾਂ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਖੇਤ ਵਿੱਚ ਪ੍ਰਬੰਧਨ ਕਰਨ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਖੇਤੀਬਾੜੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ੍ਰੀ ਗੁਰਮੀਤ ਸਿੰਘ ਅਤੇ ਸ੍ਰੀ ਸਾਹਿਬਦੀਪ ਸਿੰਘ ਵੱਲੋਂ ਕੀਤੇ ਗਏ ਇਸ ਉਪਰਾਲੇ ਤੋਂ ਪ੍ਰੇਰਨਾ ਲੈ ਕੇ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
****** ਹਵਾ ਦਾ ਸੁਨੇਹਾ ਪਹੁੰਚਾਉਣਗੇ। ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਟਾਕਿਆਂ ਨੂੰ 'ਨਾਂਅ' ਕਹਿ ਕੇ 'ਗ੍ਰੀਨ ਦਿਵਾਲੀ' ਮਨਾਉਣ ਅਤੇ ਪਰਾਲੀ ਦੀ ਸੰਭਾਲ ਰਾਹੀਂ ਵਾਤਾਵਰਨ ਬਚਾਉਣ ਦਾ ਦ੍ਰਿੜ੍ਹ ਸੰਕਲਪ ਲਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚੱਬਾ ਵੱਲੋਂ ਜਾਰੀ ਕੀਤੇ ਗਏ 3 ਵਿਸ਼ੇਸ਼ ਆਡੀਓ ਜਾਗਰੂਕਤਾ ਸੁਨੇਹੇ ਵੀ ਮੰਚ ਤੋਂ ਖਾਸ ਤੌਰ 'ਤੇ ਸੁਣਾਏ ਗਏ। ਇਸ ਤੋਂ ਬਾਅਦ ਸ਼੍ਰੀਮਤੀ ਮਨਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਚੇਤਨਤਾ ਰੈਲੀ ਨੂੰ ਰਵਾਨਾ ਕੀਤਾ। ਵਿਦਿਆਰਥਣਾਂ ਨੇ ਹੱਥਾਂ ਵਿੱਚ ਪਰਾਲੀ ਜਾਗਰੂਕਤਾ ਵਾਲੇ ਪਲੈਕਾਰਡ, ਤਖ਼ਤੀਆਂ ਤੇ ਸਲੋਗਨ ਲੈ ਕੇ ਸ਼ਹਿਰ ਦੇ ਪ੍ਰਮੁੱਖ ਚੌਂਕਾਂ, ਬਾਜ਼ਾਰਾਂ, ਗਲੀਆਂ ਅਤੇ ਨੇੜਲੀਆਂ ਦੁਕਾਨਾਂ ਵਿੱਚ ਬੁਲੰਦ ਨਾਅਰਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ।
ਸਮਾਗਮ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਲੇਖ ਮੁਕਾਬਲੇ ਚੋਂ ਪਹਿਲਾ ਸਥਾਨ ਪਰਵੀਨ ਕੌਰ (ਦਸਵੀਂ ਸੀ), ਦੂਜਾ ਸਥਾਨ ਸੋਨਮ (ਦਸਵੀਂ ਐਫ) ਅਤੇ ਤੀਜਾ ਸਥਾਨ ਰੀਆ ਕੁਮਾਰੀ (ਨੌਂਵੀ ਸੀ) ਪ੍ਰਾਪਤ ਕੀਤਾ। ਸਲੋਗਨ ਮੁਕਾਬਲਾ ਪਹਿਲਾ ਸਥਾਨ ਕਾਜਲ (ਗਿਆਰਵੀਂ ਵੰਨ), ਦੂਜਾ ਸਥਾਨ ਗੁਰਸਿਮਰਨ ਕੌਰ (ਦਸਵੀਂ ਡੀ) ਅਤੇ ਤੀਜਾ ਸਥਾਨ ਪਨਵੀਰ ਕੌਰ (ਦਸਵੀਂ ਸੀ) ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲਾ ਪਹਿਲਾ ਸਥਾਨ ਰਮਨਦੀਪ ਕੌਰ (ਦਸਵੀਂ ਡੀ), ਦੂਜਾ ਸਥਾਨ ਪ੍ਰਭਜੋਤ ਕੌਰ (ਨੌਂਵੀ ਡੀ) ਅਤੇ ਤੀਜਾ ਸਥਾਨ ਸਗਨ (ਨੌਂਵੀ ਈ) ਇਸ ਤੋਂ ਇਲਾਵਾ ਅਰਮਾਨ ਕੌਰ (ਗਿਆਰਵੀਂ) ਅਤੇ ਰੇਨੂ (ਦਸਵੀਂ ਬੀ) ਨੇ ਭਾਸ਼ਣ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ ਅਤੇ ਪਰਿਨੂਰ ਕੌਰ ਦੇ ਸੱਭਿਆਚਾਰਕ ਡਾਂਸ ਨੇ ਪ੍ਰੋਗਰਾਮ ਵਿੱਚ ਰੰਗ ਬੰਨ ਦਿੱਤਾ।
ਇਹਨਾਂ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਡਾ. ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਮਨਿੰਦਰ ਕੌਰ, ਸਕੂਲ ਇੰਚਾਰਜ ਰਵਿੰਦਰ ਕੌਰ ਅਤੇ ਸਟਾਫ਼ ਵੱਲੋਂ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਰੈਲੀ ਦੇ ਸਮੁੱਚੇ ਪ੍ਰਬੰਧ "ਪ੍ਰਭਜੋਤ ਕੌਰ-ਹਾਊਸ" ਮੈਂਬਰਾਂ ਅਤੇ ਨੋਡਲ ਅਧਿਆਪਕ ਹਰਵਿੰਦਰ ਕੌਰ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਚਰਨਜੀਤ ਕੌਰ ਨੇ ਸ਼ਾਨਦਾਰ ਤਰੀਕੇ ਨਾਲ ਨਿਭਾਈ।
ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਹਾਊਸ ਇੰਚਾਰਜ ਹਰਵਿੰਦਰ ਕੌਰ, ਸੀਮਾ ਦਿਓੜਾ, ਤੇਜਿੰਦਰ ਸਿੰਘ, ਸੁਖਪ੍ਰੀਤ ਕੌਰ, ਵਰਿੰਦਰਪਾਲ ਕੌਰ, ਰਜਵੰਤ ਕੌਰ, ਪੁਸ਼ਪਦੀਪ ਕੌਰ ਆਦਿ ਸਟਾਫ਼ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ। ਪੂਰੇ ਪ੍ਰੋਗਰਾਮ ਦੀਆਂ ਯਾਦਗਾਰੀ ਤਸਵੀਰਾਂ ਅਤੇ ਵੀਡੀਓਗ੍ਰਾਫੀ ਸੁਖਪ੍ਰੀਤ ਕੌਰ ਅਤੇ ਗਗਨਦੀਪ ਸਿੰਘ ਵੱਲੋਂ ਕੈਪਚਰ ਕੀਤੀ ਗਈ।
Get all latest content delivered to your email a few times a month.