ਤਾਜਾ ਖਬਰਾਂ
ਜਗਦੀਸ਼ ਥਿੰਦ
ਬੋਲਦਾ ਪੰਜਾਬ ਬਿਊਰੋ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ 2026
ਸ਼੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋ ਸ਼੍ਰੀ ਸੌਰਵ ਜਿੰਦਲ, ਪੀ.ਪੀ.ਐਸ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸ਼੍ਰੀ ਅਕਾਸ਼ਦੀਪ ਸਿੰਘ, ਪੀ.ਪੀ.ਐਸ ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਰਾਜਨਪਰਮਿੰਦਰ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸ: ਪਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ ਸਟਾਫ ਖਰੜ ਦੀ ਟੀਮ ਵੱਲੋਂ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ਤੇ ਡਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਗਿਰੋਹ ਦੇ 04 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 05 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।
ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ ਮਿਤੀ 07-11-2026 ਨੂੰ ਖਰੜ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸੀ.ਆਈ.ਏ ਸਟਾਫ ਦੀ ਟੀਮ ਨੂੰ ਇਤਲਾਹ ਮਿਲੀ ਕਿ ਸੁਖਚੈਨ ਸਿੰਘ ਉਰਫ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ, ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦਾ ਧੰਦਾ ਕਰਦੇ ਹਨ। ਜੋ ਉਕਤ ਚਾਰੋ ਵਿਅਕਤੀ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਮੋਹਾਲੀ ਦੇ ਵੱਖ-ਵੱਖ ਇਲਾਕਿਆ ਵਿੱਚ ਨਸ਼ੇ ਅਤੇ ਹਥਿਆਰਾ ਦੀ ਸਪਲਾਈ ਕਰਦੇ ਹਨ। ਉਕਤ ਇਤਲਾਹ ਦੇ ਆਧਾਰ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਚਾਰਾਂ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 05 ਨਾਜਾਇਜ਼ ਪਿਸਟਲ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ। ਇਸ ਸਬੰਧੀ ਮੁਕੱਦਮਾ ਨੰ. 388 ਮਿਤੀ 07-11-2026 ਅ/ਧ 21-61-85 ਐਨ.ਡੀ.ਪੀ.ਐਸ.ਐਕਟ ਅਤੇ ਆਰਮਜ਼ ਐਕਟ ਥਾਣਾ ਸਿਟੀ ਖਰੜ੍ਹ ਦਰਜ ਕੀਤਾ ਗਿਆ।
ਮੁੱਢਲੀ ਜਾਂਚ ਦੋਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਦੇ ਪਾਕਿਸਤਾਨ ਅਧਾਰਿਤ ਪੀ.ਆਈ.ਓਜ (Pakistan Based PIOs) ਦੇ ਸੰਪਰਕ ਵਿੱਚ ਸਨ। ਇਹ ਦੋਸ਼ੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਹੈਰੋਇਨ ਨੂੰ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਵੱਧ ਮੁਨਾਫਾ ਕਮਾਉਣ ਦੇ ਮਕਸਦ ਨਾਲ ਮੋਹਾਲੀ ਅਤੇ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਸਨ, ਜੋ ਦੋਸ਼ੀਆਨ ਉਕਤਾਨ ਦਾ 04 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਗ੍ਰਿਫਤਾਰ ਦੋਸ਼ੀਆਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
ਦੋਸ਼ੀਆ ਦਾ ਨਾਮ/ਪਤਾ/ਗ੍ਰਿਫਤਾਰੀ ਦੀ ਮਿਤੀ
1. ਮਨਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਉਮਰ 23 ਸਾਲ (07-11-2026)
2. ਸੁਨੀਲ ਉੱਰਫ ਸੰਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕਮਾਲਵਾਲਾ ਜ਼ਿਲ੍ਹਾ ਫਿਰੋਜ਼ਪੁਰ ਉਮਰ 26 ਸਾਲ (07-11-2026)
3. ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਇਸਾ ਪੰਜ ਗਰਾਈਂ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਉਮਰ 24 ਸਾਲ। (07-11-2026)
4. ਸੁਖਚੈਨ ਸਿੰਘ ਉਰਫ ਸੁੱਖਾ ਪੁੱਤਰ ਜਗਦੀਸ਼ ਸਿੰਘ ਵਾਸੀ ਗੱਦੂ ਖਿਲਚਾ, ਜ਼ਿਲ੍ਹਾ ਫਿਰੋਜ਼ਪੁਰ ਉਮਰ 23 ਸਾਲ (07-11-2026)
ਗ੍ਰਿਫਤਾਰ ਚਾਰਾਂ ਦੋਸ਼ੀਆਂ ਖਿਲਾਫ ਪਹਿਲਾ ਕੋਈ ਮੁੱਕਦਮਾ ਦਰਜ ਨਹੀ ਹੈ।
ਦੋਸ਼ੀਆਨ ਪਾਸੋ ਬ੍ਰਾਮਦਗੀ ਦਾ ਵੇਰਵਾ:-
ਜ਼ਿਗਾਨਾ 30 ਬੋਰ ਪਿਸਟਲ-01
32 ਬੋਰ ਪਿਸਟਲ-02
315 ਬੋਰ ਪਿਸਟਲ-02
ਹੈਰੋਇਨ-100 ਗ੍ਰਾਮ
ਡਰੱਗ ਮਨੀ-1 ਲੱਖ
ਕਾਰ ਕਰੇਟਾ -01
Get all latest content delivered to your email a few times a month.