IMG-LOGO
ਹੋਮ ਪੰਜਾਬ : ਮੋਗਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਫਾਈ...

ਮੋਗਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਫਾਈ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ, ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ – ਡਿਪਟੀ ਕਮਿਸ਼ਨਰ

11.90 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚਿਆ, 11.49 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਹੈ ਖਰੀਦ

Admin user - Nov 11, 2026 02:32 PM
IMG

ਜਗਦੀਸ਼ ਥਿੰਦ 
ਮੋਗਾ, 11 ਨਵੰਬਰ:

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਅੱਜ ਮੋਗਾ ਦੀ ਦਾਣਾ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਫਾਈ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਸਬੰਧੀ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਵੀ ਜਾਣੇ।

ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਆਮਦ ਵਧੇਰੇ ਹੋਈ ਹੈ, ਜਿਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਦੌਰਾਨ ਲਿਫਟਿੰਗ ਦੀ ਰਫ਼ਤਾਰ ਕੁਝ ਪ੍ਰਭਾਵਿਤ ਹੋਈ ਸੀ, ਪਰ ਹੁਣ ਇਸ ਨੂੰ ਮੁੜ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੰਡੀਆਂ ਵਿੱਚੋਂ ਖਰੀਦੇ ਗਏ ਝੋਨੇ ਦੀ ਚੁਕਾਈ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵਿੱਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਸਬੰਧਤ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫਸਲ ਦੀ ਸਮੇਂ ਸਿਰ ਖਰੀਦ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਚਾਰੂ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।

ਬੀਤੀ ਸ਼ਾਮ ਤੱਕ ਦੇ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕੁੱਲ 11.90 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 11.49 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 7 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਵੀ ਮੁਕੰਮਲ ਹੋ ਚੁੱਕੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵਜੋਂ 2443 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.