ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ, 11 ਨਵੰਬਰ 2026
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ, ਸਬ-ਸੈਂਟਰਾਂ ਅਤੇ ਆਂਗਣਵਾੜੀ ਕੇਂਦਰਾਂ ਵਿਖੇ ਹਰ ਹਫ਼ਤੇ ਬੁੱਧਵਾਰ ਨੂੰ ਰੂਟੀਨ ਟੀਕਾਕਰਨ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ। ਇਨ੍ਹਾਂ ਸੈਸ਼ਨਾਂ ਦੌਰਾਨ ਗਰਭਵਤੀ ਮਹਿਲਾਵਾਂ ਅਤੇ 0 ਤੋਂ 16 ਸਾਲ ਤੱਕ ਦੇ ਬੱਚਿਆਂ ਨੂੰ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਮੁਫ਼ਤ ਟੀਕੇ ਲਗਾਏ ਜਾਂਦੇ ਹਨ।
ਇਸ ਸਬੰਧੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ ਟੀ.ਬੀ., ਪੋਲੀਓ, ਡਿਫਥੀਰੀਆ, ਕਾਲੀ ਖੰਘ, ਟੈਟਨਸ, ਹੈਪੇਟਾਈਟਿਸ-ਬੀ, ਖਸਰਾ-ਰੁਬੈਲਾ, ਨਿਮੋਨੀਆ, ਰੋਟਾਵਾਇਰਸ, ਦਸਤ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪੂਰਾ ਟੀਕਾਕਰਨ ਕਰਵਾਉਣਾ ਹਰ ਮਾਪੇ ਦੀ ਜ਼ਿੰਮੇਵਾਰੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਸਰਕਾਰੀ ਟੀਕਾਕਰਨ ਸੂਚੀ ਮੁਤਾਬਕ ਲਗਣ ਵਾਲੇ ਟੀਕਿਆਂ ਰਾਹੀਂ 12 ਮਾਰੂ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਸਾਰੇ ਟੀਕੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਲਗਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈੰਪਾਂ ਦੌਰਾਨ ਗਰਭਵਤੀ ਔਰਤਾਂ, ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੋਸ਼ਟਿਕ ਖੁਰਾਕ ਦੇ ਮਹੱਤਵ, ਗਰਭਵਤੀ ਔਰਤ ਅਤੇ ਨਵਜੰਮੇ ਬੱਚੇ ਦੀ ਦੇਖਭਾਲ, ਦੁੱਧ ਚੁੰਘਾਉਣ ਦੇ ਸਹੀ ਤਰੀਕੇ, ਜਣੇਪੇ ਸਮੇਂ ਦੀਆਂ ਤਿਆਰੀਆਂ, ਬਿਮਾਰੀਆਂ ਤੋਂ ਬਚਾਅ ਬਾਰੇ ਅਤੇ ਸਿਹਤ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਤੇ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਸਮੂਹ ਫੀਲਡ ਸਟਾਫ, ਏ.ਐਨ.ਐਮ, ਮ.ਪ.ਹ.ਵ (ਮੇਲ) ਅਤੇ ਆਸ਼ਾ ਵਰਕਰ ਮੌਜੂਦ ਸਨ।
Get all latest content delivered to your email a few times a month.