IMG-LOGO
ਹੋਮ ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ 1000 ਖੇਡ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ 1000 ਖੇਡ ਮੈਦਾਨ ਲੋਕ ਅਰਪਿਤ ਕਰਨ ਦੀ ਲੜੀ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਪਿੰਡ ਨਗਾਰੀ...

35 ਲੱਖ ਰੁਪਏ ਦੀ ਲਾਗਤ ਨਾਲ 1.95 ਏਕੜ ਵਿੱਚ ਤਿਆਰ ਖੇਡ ਮੈਦਾਨ ਵਿਖੇ ਖਿਡਾਰੀ ਰਾਤ ਵੇਲੇ ਵੀ ਕਰ ਸਕਣਗੇ ਅਭਿਆਸ

.

Admin user - Nov 11, 2026 08:32 PM
IMG

ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 1000 ਖੇਡ ਮੈਦਾਨ ਪੰਜਾਬੀਆਂ ਨੂੰ ਸਮਰਪਿਤ ਕਰਨ ਦੀ ਸ਼ੁਰੂਆਤ  ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਨਗਾਰੀ ਵਿਖੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ 35 ਲੱਖ ਰੁਪਏ ਦੀ ਲਾਗਤ ਨਾਲ 1.95 ਏਕੜ ਰਕਬੇ ਵਿੱਚ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਡ ਮੈਦਾਨ ਦੇ ਬਣਨ ਨਾਲ ਨਗਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਫੁੱਟਬਾਲ ਮੈਦਾਨ ਵਿੱਚ ਸਮੇਂ-ਸਮੇਂ 'ਤੇ ਹੋਰ ਖੇਡਾਂ ਵੀ ਕਰਵਾਈਆਂ ਜਾ ਸਕਦੀਆਂ ਹਨ, ਜਿਸ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਵਧੀਆ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਖੇਡ ਮੈਦਾਨ ਦੀ ਵਿਸ਼ੇਸ਼ਤਾ ਇੱਥੇ ਲਗਾਈਆਂ ਗਈਆਂ ਹਾਈ ਮਾਸਟ ਲਾਈਟਾਂ ਹਨ, ਜਿਨ੍ਹਾਂ ਦੀ ਮਦਦ ਨਾਲ ਖਿਡਾਰੀ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਅਭਿਆਸ ਕਰ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਲਾਈਟਾਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੈਦਾਨਾਂ ਵਿੱਚ ਲਗਾਈਆਂ ਜਾਂਦੀਆਂ ਹਨ ਅਤੇ ਪਿੰਡ ਪੱਧਰ 'ਤੇ ਇਹ ਸਹੂਲਤ ਮੁਹੱਈਆ ਕਰਵਾਉਣਾ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਹੈ।

ਵਿਧਾਇਕ ਨੇ ਇਸ ਉਪਰਾਲੇ ਲਈ ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤ ਨੇ ਇਸ ਜ਼ਮੀਨ ਨੂੰ ਕਿਸੇ ਹੋਰ ਕੰਮ ਲਈ ਵਰਤਣ ਦੀ ਬਜਾਏ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਖੇਡ ਮੈਦਾਨ ਲਈ ਮੁਹੱਈਆ ਕਰਵਾਇਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਗੇ ਅਤੇ ਉਨ੍ਹਾਂ ਨੂੰ ਆਪਣੀ ਖੇਡ ਕਲਾ ਰਾਹੀਂ ਮਾਪਿਆਂ, ਕੋਚਾਂ, ਪੰਜਾਬ ਅਤੇ ਦੇਸ਼ ਦਾ ਨਾਮ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਨਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਦਿਸ਼ਾ ਵਿੱਚ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਅਤੇ ਸਿਹਤਮੰਦ ਨੌਜਵਾਨ ਹੀ ਆਪਣੇ ਪਰਿਵਾਰ ਅਤੇ ਸਮਾਜ ਦੀ ਬਿਹਤਰੀ ਵਿੱਚ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਨਗਾਰੀ ਵਿਖੇ ਬਣੇ ਇਸ ਖੇਡ ਮੈਦਾਨ ਵਿੱਚ ਵਾਲੀਬਾਲ ਅਤੇ ਫੁੱਟਬਾਲ ਸਮੇਤ ਹੋਰ ਖੇਡਾਂ ਦੇ ਖਿਡਾਰੀ ਅਭਿਆਸ ਕਰ ਸਕਣਗੇ। ਇਸ ਤੋਂ ਇਲਾਵਾ ਮੈਦਾਨ ਵਿੱਚ ਪਖਾਨੇ, ਹਾਈ ਮਾਸਟ ਲਾਈਟਾਂ, ਬਲੈਕ ਲਾਈਟ ਚੇਨ ਲਿੰਕ ਫੈਂਸਿੰਗ, ਗੇਟ ਅਤੇ ਬੋਰਵੈੱਲ ਸਮੇਤ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਮੌਕੇ ਸਰਪੰਚ ਸ੍ਰੀ ਚੇਤਨ ਸ਼ਰਮਾ, ਸ੍ਰੀ ਅਵਤਾਰ ਸਿੰਘ ਮੌਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀ ਪਰਮਜੀਤ ਸਿੰਘ ਚੌਹਾਨ, ਗੋਵਿੰਦਗੜ੍ਹ ਦੇ ਸਰਪੰਚ ਸ੍ਰੀ ਕਰਮਾ ਪੁਰੀ, ਗੜਾਣਾ ਦੇ ਪੰਚਾਇਤ ਮੈਂਬਰ ਸ੍ਰੀ ਜਗਤਾਰ ਸਿੰਘ, ਸ੍ਰੀ ਰਾਜਿੰਦਰ ਪ੍ਰਸਾਦ ਸ਼ਰਮਾ, ਸ੍ਰੀ ਅਮਰੀਕ ਸਿੰਘ, ਸ੍ਰੀ ਛੱਜੂ ਸਿੰਘ, ਸ੍ਰੀ ਦਲਵੀਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਮਨੀਸ਼ ਸ਼ਰਮਾ, ਸ੍ਰੀ ਜੱਸਾ ਸਿੰਘ ਨੰਬਰਦਾਰ ਅਤੇ ਮਾਸਟਰ ਮਲਕੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.