ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਿਰੋਜ਼ਪੁਰ, 12 ਨਵੰਬਰ:
ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐਸ. ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਹਦਾਇਤ ਕੀਤੀ।
Get all latest content delivered to your email a few times a month.