ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 12 ਨਵੰਬਰ
ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਡਰਾਫਟ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ 2026 ਨੂੰ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ https://www.ceopunjab.gov.in/index ਤੇ ਉਪਲਬਧ ਹੈ। ਵੋਟਰ ਨਾਗਰਿਕ ਇਸ ਸੂਚੀ ਵਿੱਚ ਆਪਣਾ ਨਾਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਜਾਂ ਬੀ.ਐੱਲ.ਓਜ਼ ਪਾਸ ਜਾ ਕੇ ਵੀ ਚੈੱਕ ਕਰ ਸਕਦੇ ਹਨ।
Get all latest content delivered to your email a few times a month.