ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ 2026:
ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਪੈਸਲ ਲੋਕ ਅਦਾਲਤ 21 ਨਵੰਬਰ 2026 ਨੂੰ 138 ਐੱਨ.ਆਈ. ਐਕਟ ਨਾਲ ਸਬੰਧਤ ਕੇਸਾਂ ਸਬੰਧੀ ਅਤੇ ਸਾਲ ਦੀ ਆਖਰੀ ਕੌਮੀ ਲੋਕ ਅਦਾਲਤ ਦਾ ਆਯੋਜਨ 12 ਦਸੰਬਰ 2026 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਸੈਸਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾ, ਸ੍ਰੀ ਅਵਤਾਰ ਸਿੰਘ ਬਰਡਾ, ਵਧੀਕ ਜਿਲ੍ਹਾ ਅਤੇ ਸੈਸਨ ਜੱਜ, ਸ੍ਰੀ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸ਼ੈਸਨ ਜੱਜ, ਸ੍ਰੀਮਤੀ ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰੂਪਾ ਧਾਲੀਵਾਲ (ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰਾਜਬੀਰ ਕੌਰ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ-1),ਮਿਸ ਜਸਕਿਰਨ ਸੋਂਦ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ-2) ਅਤੇ ਮਿਸ ਅਸਮਿਤਾ ਰੋਮਾਣਾ(ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ-3)ਸ੍ਰੀ ਮੁਕਤਸਰ ਸਾਹਿਬ, ਸ੍ਰੀ ਅੰਸੂਮਨ ਸਿਆਗ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਸ੍ਰੀ ਮਹਿੰਦਰਪ੍ਰਤਾਪ ਸਿੰਘ ਲਿਬਰਾ(ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਸ੍ਰੀ ਅਦਿੱਤਿਆ ਚੋਪੜਾ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਮਿਸ ਅਕਾਸਿਤਾ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਮਿਸ ਸੁਮਨਦੀਪ ਕੌਰ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ)ਮਲੋਟ, ਸ੍ਰੀ ਤਰਨਜੀਤ ਸਿੰਘ ਸਿਮਰਾ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ),ਸ੍ਰੀ ਗੋਰਵ ਮਿੱਤਲ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਮਿਸ ਕਿਰਨਦੀਪ ਕੌਰ (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ),ਗਿੱਦੜਬਾਹਾ ਜੂਡੀਸੀਅਲ ਅਫਸਰਾ ਨੇ ਭਾਗ ਲਿਆ।
ਇਹ ਮੀਟਿੰਗ 11 ਨਵੰਬਰ 2026 ਨੂੰ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸਨ ਜੱਜ ਵੱਲੋਂ ਸਾਰੇ ਜੱਜ ਸਾਹਿਬਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਸ਼ਪੈਸਲ ਲੋਕ ਅਦਾਲਤ 21 ਨਵੰਬਰ 2026 ਨੂੰ 138 ਐੱਨ.ਆਈ. ਐਕਟ ਨਾਲ ਸਬੰਧਤ ਕੇਸਾਂ ਅਤੇ 12 ਦਸੰਬਰ 2026 ਨੂੰ ਲੱਗਣ ਵਾਲੀ ਨੈਸਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ, ਤਾਂ ਕਿ ਵੱਧ ਤੋਂ ਵੱਧ ਕੇਸਾ ਦਾ ਨਿਪਟਾਰਾ ਕੀਤਾ ਜਾ ਸਕੇ। 12 ਦਸੰਬਰ 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸ ਵੱਧ ਤੋਂ ਵੱਧ ਲਗਾਏ ਜਾਣ ਤਾਂ ਕਿ ਉਹਨਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਵਾਇਆ ਜਾ ਸਕੇ।
ਮਾਨਯੋਗ ਜੱਜ ਸਾਹਿਬ ਨੂੰ ਮੀਟਿੰਗ ਵਿੱਚ ਹਾਜ਼ਰ ਜੂਡੀਸੀਅਲ ਅਫਸਰਾਂ ਵੱਲੋ ਵਿਸ਼ਵਾਸ ਦਵਾਇਆ ਗਿਆ ਕਿ ਸ਼ਪੈਸਲ/ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਕੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Get all latest content delivered to your email a few times a month.