IMG-LOGO
ਹੋਮ ਪੰਜਾਬ : ਸਿਵਲ ਸਰਜਨ ਵੱਲੋਂ ਐਚਪੀਵੀ ਅਤੇ ਨਿਯਮਿਤ ਟੀਕਾਕਰਨ ਪ੍ਰੋਗ੍ਰਾਮ ਸਬੰਧੀ ਮੀਟਿੰਗ

ਸਿਵਲ ਸਰਜਨ ਵੱਲੋਂ ਐਚਪੀਵੀ ਅਤੇ ਨਿਯਮਿਤ ਟੀਕਾਕਰਨ ਪ੍ਰੋਗ੍ਰਾਮ ਸਬੰਧੀ ਮੀਟਿੰਗ

.

.

Admin user - Nov 12, 2026 04:56 PM
IMG

ਜਗਦੀਸ਼ ਥਿੰਦ
ਫ਼ਾਜ਼ਿਲਕਾ, 12/11/26 

ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਪ੍ਰਧਾਨਗੀ,  ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਐਡੀਸਨ ਏਰਿਕ ਦੀ ਮੌਜੂਦਗੀ ਵਿੱਚ ਅਰਬਨ ਫਾਜ਼ਿਲਕਾ ਏਰੀਏ ਦੀ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਅਤੇ ਆਸ਼ਾ ਵਰਕਰਾਂ ਨਾਲ ਟੀਕਾਕਰਨ ਪ੍ਰੋਗ੍ਰਾਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਾ. ਕਵਿਤਾ ਸਿੰਘ ਨੇ ਮੌਜੂਦ ਸਟਾਫ਼ ਨੂੰ ਨਿਯਮਿਤ ਟੀਕਾਕਰਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ। ਉਹਨਾਂ ਕਿਹਾ ਕਿ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਤੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਹਨਾਂ ਦਾ ਟੀਕਾਕਰਨ ਮੁਕੰਮਲ ਕਰਵਾਇਆ ਜਾਵੇ। ਇਸ ਦੇ ਨਾਲ ਹੀ ਹਾਈ ਰਿਸਕ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਉਨ੍ਹਾਂ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਅਤੇ ਆਸ਼ਾ ਵਰਕਰ ਹੇਠਲੇ ਪੱਧਰ ’ਤੇ ਗਰਭਵਤੀ ਔਰਤਾਂ ਨਾਲ ਸਿੱਧੇ ਸੰਪਰਕ ਵਿੱਚ ਹੁੰਦੀਆਂ ਹਨ, ਇਸ ਲਈ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। 

ਡਾ. ਰਿੰਕੂ ਚਾਵਲਾ ਨੇ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਹਦਾਇਤਾਂ ਕਰਦੇ ਕਿਹਾ ਕਿ ਯੋਗ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਐਚਪੀਵੀ ਟੀਕੇ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਟੀਕਾਕਰਨ ਸਬੰਧੀ ਕਿਸੇ ਵੀ ਭਰਮ ਜਾਂ ਗਲਤਫਹਿਮੀ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਐਚਪੀਵੀ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ।  ਇਹ ਵੈਕਸੀਨ ਸਰਵਾਈਕਲ ਕੈਂਸਰ ਦੀ ਰੋਕਥਾਮ ਵਿੱਚ ਸਹਾਇਕ ਹੈ। ਇਸ ਦੌਰਾਨ ਡਾ. ਰਾਜਵੀਰ ਕੰਬੋਜ਼, ਮਾਸ ਮੀਡਿਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਅਮਨ ਕੰਬੋਜ਼ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.