IMG-LOGO
ਹੋਮ ਪੰਜਾਬ : ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪਿੰਡ ਕੈਲੋ ਵਿਖੇ 300...

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪਿੰਡ ਕੈਲੋ ਵਿਖੇ 300 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਾਲ ਲਕੀਰ ਅੰਦਰ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੀ ਮਲਕੀਅਤ ਦਾ ਅਸਲ ਹੱਕਦਾਰ ਬਣਾਇਆ ਜਾ ਰਿਹਾ ਹੈ: ਮੇਅਰ...

.

Admin user - Nov 13, 2026 07:14 PM
IMG

ਜਗਦੀਸ਼ ਥਿੰਦ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਨਵੰਬਰ:

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਘੇਰੇ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ੀ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪਿੰਡ-ਪਿੰਡ ਜਾ ਕੇ ਪ੍ਰਾਪਰਟੀ ਕਾਰਡ ਵੰਡੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਕੈਲੋ ਵਿਖੇ 300 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਪ੍ਰਗਟਾਵਾ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰ ਦਾ ਉਦੇਸ਼ ਪੰਜਾਬ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ, ਤਾਂ ਜੋ ਉਹ ਆਪਣੀ ਮਲਕੀਅਤ ਦੇ ਅਸਲ ਮਾਲਕ ਬਣ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪ੍ਰਾਪਰਟੀ ਕਾਰਡ ਤਿਆਰ ਹੋ ਚੁੱਕੇ ਹਨ, ਉਨ੍ਹਾਂ ਨੂੰ ਪਿੰਡਾਂ ਵਿੱਚ ਜਾ ਕੇ ਵੰਡਿਆ ਜਾ ਰਿਹਾ ਹੈ, ਜਦਕਿ ਬਾਕੀ ਕਾਰਡ ਤਿਆਰ ਹੋਣ ਉਪਰੰਤ ਜਲਦ ਹੀ ਸਬੰਧਤ ਮਾਲਕਾਂ ਨੂੰ ਸੌਂਪ ਦਿੱਤੇ ਜਾਣਗੇ। ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।

ਇਸ ਮੌਕੇ ਮੋਹਾਲੀ ਦੇ ਐਸ.ਡੀ.ਐਮ. ਸ੍ਰੀਮਤੀ ਦਮਨਦੀਪ ਕੌਰ ਅਤੇ ਪਿੰਡ ਦੇ ਸਰਪੰਚ ਸ੍ਰੀ ਤਰਲੋਚਨ ਸਿੰਘ ਤੋਚੀ ਸਮੇਤ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

ਇੱਕ ਸਵਾਲ ਦੇ ਜਵਾਬ ਵਿੱਚ ਮੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਦੇ ਨਾਲ-ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਵੀ ਗਤੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਸੀਨੀਅਰ ਨਾਗਰਿਕ ਆਪਣੀ ਆਸਥਾ ਅਨੁਸਾਰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਯਾਤਰਾ ਪ੍ਰਤੀ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਬੱਸਾਂ ਦੇ ਵਾਧੂ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੀਨੀਅਰ ਨਾਗਰਿਕਾਂ ਨੂੰ ਆਵਾਜਾਈ ਅਤੇ ਰਹਿਣ-ਸਹਿਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਰੋਜ਼ਾਨਾ ਵਿਸਥਾਰਤ ਰਿਪੋਰਟ ਪ੍ਰਾਪਤ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਂਦੀ ਹੈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ।

ਇਸ ਮੌਕੇ ਗੁਰਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਜਰਨੈਲ ਸਿੰਘ ਪੰਚ, ਮਹਿੰਦਰ ਕੌਰ ਪੰਚ, ਸੰਤੋਖ ਸਿੰਘ ਸਾਬਕਾ ਪੰਚ, ਜਗਤਾਰ ਸਿੰਘ, ਗਗਨਦੀਪ ਸਿੰਘ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.