IMG-LOGO
ਹੋਮ ਪੰਜਾਬ : ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਨਿਰੰਤਰ...

ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਨਿਰੰਤਰ ਜਾਰੀ : ਡਿਪਟੀ ਕਮਿਸ਼ਨਰ

ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 9,29,961.16 ਮੀਟ੍ਰਿਕ ਟਨ

NA

Admin user - Nov 14, 2026 03:27 PM
IMG

ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ:

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਮੁਕੰਮਲ ਖਰੀਦ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਮੰਡੀਆਂ ’ਚ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ, ਵੇਚਣ ਅਤੇ ਰੱਖ-ਰਖਾਵ ਆਦਿ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਤੋਂ ਲੈ ਕੇ ਲਿਫਟਿੰਗ ਤੇ ਅਦਾਇਗੀ ਤੱਕ ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।

ਬੀਤੇ ਦਿਨ (13 ਨਵੰਬਰ 2026) ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਅਤੇ ਲਿਫ਼ਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਹੁਣ ਤੱਕ ਕੁੱਲ 9,29,961.16 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 8,39,679.44 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 5,98,504.71 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.