ਤਾਜਾ ਖਬਰਾਂ
ਜਗਦੀਸ਼ ਥਿੰਦ
ਫਰੀਦਕੋਟ 14 ਨਵੰਬਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ, ਪੰਜਾਬ-2027 ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਫਸਟ ਲੈਵਲ ਚੈਕਿੰਗ) ਮਿਤੀ 12 ਨਵੰਬਰ, 2026 ਤੋਂ ਸ਼ੁਰੂ ਹੋ ਚੁੱਕੀ ਹੈ। ਇਹ ਈ.ਵੀ.ਐੱਮ-ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਫਸਟ ਲੈਵਲ ਚੈਕਿੰਗ) ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਈ.ਵੀ.ਐੱਮ ਵੇਅਰਹਾਊਸ ਵਿਖੇ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦੇਣਾ ਹੈ। ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਆਪਣੇ ਅਧਿਕਾਰਤ ਨੁਮਾਇੰਦੇ ਨਾਮਜ਼ਦ ਕਰਨ ਲਈ ਵੀ ਅਪੀਲ ਕੀਤੀ ਗਈ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸੇ ਤਹਿਤ ਮਿਤੀ 12 ਨਵੰਬਰ,2026 ਤੋਂ ਸ਼ੁਰੂ ਹੋਈ ਇਸ ਪ੍ਰਕਿਰਿਆ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।
Get all latest content delivered to your email a few times a month.