IMG-LOGO
ਹੋਮ ਪੰਜਾਬ : ​ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਸ਼ਰਧਾਲੂਆਂ ਦੀ...

​ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

.

.

Admin user - Nov 14, 2026 04:48 PM
IMG

ਜਗਦੀਸ਼ ਥਿੰਦ
​ਫਾਜ਼ਿਲਕਾ, 14 ਨਵੰਬਰ

​ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਅਤੇ ਲੋੜਵੰਦ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਹਲਕਾ ਫਾਜ਼ਿਲਕਾ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਤੀਰਥ ਸਥਾਨਾਂ ਲਈ ਰਵਾਨਾ ਹੋਇਆ।
​ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਸਦਕਾ ਆਰਥਿਕ ਪੱਖੋਂ ਕਮਜ਼ੋਰ ਅਤੇ ਬਜ਼ੁਰਗ ਨਾਗਰਿਕਾਂ ਦਾ ਆਪਣੇ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ।
​ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਹਲਕੇ ਦੇ ਵਸਨੀਕਾਂ ਨੂੰ ਇਸੇ ਤਰ੍ਹਾਂ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇਗਾ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.