IMG-LOGO
ਹੋਮ ਪੰਜਾਬ : ਜਨਗਣਨਾ ਵੈਨ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਜਨਗਣਨਾ ਵੈਨ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

16 ਨਵੰਬਰ ਨੂੰ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇਗੀ ਜਾਗਰੂਕਤਾ ਵੈਨ

16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

Admin user - Nov 15, 2026 05:23 PM
IMG

ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ:

ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੈਨ ਰਾਹੀਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵੀ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ।

ਅੱਜ ਜਾਗਰੂਕਤਾ ਵੈਨ ਰਾਹੀਂ ਕੋਟਲੀ ਦੇਵਨ, ਬੂੜਾ ਗੁੱਜਰ, ਮੜ੍ਹ ਮੱਲੂ, ਜੱਸੇਆਣਾ, ਲੰਡੇ ਰੋਡਾ, ਮਾਂਗਟ ਕੇਰ, ਕਾਨਿਆਂਵਾਲੀ, ਜਗਤ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਮਾਨ ਸਿੰਘ ਵਾਲਾ, ਭੰਗੇਵਾਲਾ, ਜੰਡੋਕੇ, ਲੁੱਭਾਣਿਆਂ ਵਾਲੀ, ਸੀਰਵਾਲੀ, ਬੁੱਢੀਮਾਲ, ਸਕਾਂਵਾਲੀ, ਰੰਧਾਵਾ ਅਤੇ ਡੋਹਕ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ-2027 ਤਹਿਤ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।

ਇਸ ਤੋਂ ਇਲਾਵਾ 16 ਨਵੰਬਰ ਨੂੰ ਜਾਗਰੂਕਤਾ ਵੈਨ ਰਾਹੀਂ ਸੰਗਰਾਣਾ, ਚੌਂਤਰਾ, ਚੜੇਵਾਨ, ਝਬੇਲਵਾਲੀ, ਡੋਡਾਂਵਾਲੀ, ਉਦੇਕਰਨ, ਸਰਾਏਨਾਗਾ, ਜਮੂਆਣਾ, ਮੋਤਲੇ ਵਾਲਾ, ਚੱਕ ਬਾਜਾ ਮਰਾੜ, ਤਖ਼ਤ ਮਲਾਣਾ, ਵੜਿੰਗ, ਖਾਰਾ, ਸਮਾਘ, ਹਰੀ ਕੇ ਕਲਾਂ ਅਤੇ ਖੋਖਰ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ।

ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.